ਪੜਚੋਲ ਕਰੋ
(Source: ECI | ABP NEWS)
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ
ਮਹੀਨੇ ਦੇ 13 ਦਿਨ ਬੀਤ ਜਾਣ ਦੇ ਬਾਵਜੂਦ ਸੈਲਰੀ ਨਾ ਮਿਲਣ ਤੋਂ ਭੜਕੇ ਪਨਬੱਸ ਠੇਕਾ ਯੂਨੀਅਨ ਦੇ ਕਰਮਚਾਰੀਆਂ ਨੇ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਬੁਲਾਰਿਆਂ ਨੇ ਕਿਹਾ ਕਿ ਔਰਤਾਂ ਨੂੰ ਫ੍ਰੀ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਬਦਲੇ ਸਰਕਾਰ..
image source twitter
1/6

ਬੁਲਾਰਿਆਂ ਨੇ ਕਿਹਾ ਕਿ ਔਰਤਾਂ ਨੂੰ ਫ੍ਰੀ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਬਦਲੇ ਸਰਕਾਰ ਵੱਲੋਂ ਵਿਭਾਗ ਨੂੰ ਬਣਦੀ ਰਕਮ ਜਾਰੀ ਕੀਤੀ ਜਾਂਦੀ ਹੈ ਪਰ ਮੌਜੂਦਾ ਸਮੇਂ 700-800 ਕਰੋੜ ਰੁਪਏ ਬਕਾਇਆ ਖੜ੍ਹਾ ਹੋ ਚੁੱਕਾ ਹੈ, ਜਿਸ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ। ਇਸ ਕ੍ਰਮ ਵਿਚ ਕਰਮਚਾਰੀਆਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਕਿਉਂਕਿ ਸਰਕਾਰ ਫੰਡ ਜਾਰੀ ਕਰਨ ਵਿਚ ਦੇਰੀ ਕਰ ਰਹੀ ਹੈ।
2/6

ਇਸੇ ਸਿਲਸਿਲੇ 'ਚ ਠੇਕਾ ਕਰਮਚਾਰੀਆਂ ਨੇ ਡਿਪੂਆਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਇਸ ਤਹਿਤ ਜੇਕਰ ਤੁਰੰਤ ਪ੍ਰਭਾਵ ਨਾਲ ਤਨਖ਼ਾਹ ਜਾਰੀ ਨਾ ਹੋਈ ਤਾਂ ਸਾਰੇ ਸ਼ਹਿਰਾਂ ਦੇ ਡਿਪੂਆਂ ਵਿਚ ਰੋਸ ਰੈਲੀਆਂ ਕਰਕੇ ਸਰਕਾਰ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ ਜਾਵੇਗੀ। ਕਰਮਚਾਰੀਆਂ ਦੇ ਰੋਸ ਨੇ ਠੇਕੇਦਾਰ ਅਤੇ ਵਿਭਾਗ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
3/6

ਚਿਤਾਵਨੀ ਦਿੰਦੇ ਹੋਏ ਮੰਗ ਰੱਖੀ ਗਈ ਹੈ ਕਿ ਉਨ੍ਹਾਂ ਨੂੰ ਲਿਖਤੀ ਵਿਚ ਦਿੱਤਾ ਜਾਵੇ ਕਿ ਤਨਖ਼ਾਹ 5-7 ਤਰੀਕ ਤੱਕ ਜਾਰੀ ਕਰ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਠੇਕੇਦਾਰ ’ਤੇ ਬਣਦੀ ਵਿਭਾਗੀ ਕਾਰਵਾਈ ਹੋਵੇਗੀ।
4/6

ਇਸ ਸਬੰਧ ਵਿਚ ਯੂਨੀਅਨ ਨੇ ਪੰਜਾਬ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿਚ ਆਗਾਮੀ ਯੋਜਨਾ ’ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਵੱਡੇ ਪੱਧਰ ’ਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
5/6

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਸ਼ੇਰਾ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਪਹਿਲਾਂ ਵੀ ਕਈ ਵਾਰ 5 ਤਰੀਕ ਤਕ ਤਨਖਾਹ ਮਿਲਣ ਦਾ ਭਰੋਸਾ ਦਿਵਾਇਆ ਗਿਆ ਹੈ ਪਰ ਹਰ ਵਾਰ ਤਨਖਾਹ ਦੇਰੀ ਨਾਲ ਰਿਲੀਜ਼ ਕੀਤੀ ਜਾਂਦੀ ਹੈ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਡਿਪੂ-1 ਤੋਂ ਬਿਕਰਮਜੀਤ ਸਿੰਘ ਬਿੱਕਾ, ਚਾਨਣ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹੋਰਨਾਂ ਨੇ ਠੇਕੇਦਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ।
6/6

ਸਤਪਾਲ ਸਿੰਘ ਨੇ ਕਿਹਾ ਕਿ ਕਈ ਵਾਰ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਲਈ ਫੰਡ ਵੀ ਮੁਹੱਈਆ ਨਹੀਂ ਹੁੰਦਾ, ਜਿਸ ਕਾਰਨ ਉਨ੍ਹਾਂ ਨੂੰ ਕਈ-ਕਈ ਦਿਨਾਂ ਤਕ ਤਨਖ਼ਾਹ ਦੀ ਉਡੀਕ ਕਰਨੀ ਪੈਂਦੀ ਹੈ। ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਪ੍ਰਤੀ ਕਦਮ ਨਾ ਚੁੱਕੇ ਗਏ ਤਾਂ ਅਗਲੇ ਸੈਸ਼ਨ ਵਿਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਮੰਤਰੀਆਂ ਦੇ ਵਿਧਾਨ ਸਭਾ ਹਲਕਿਆਂ ਵਿਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
Published at : 14 Feb 2025 09:52 PM (IST)
ਹੋਰ ਵੇਖੋ
Advertisement
Advertisement



















