Punjab Ration Card ਧਾਰਕਾਂ ਲਈ ਅਹਿਮ ਖਬਰ...ਫਟਾਫਟ ਕਰੋ ਲਓ ਇਹ ਕੰਮ
ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ eKYC ਸਰਵੇਖਣ ਚੱਲ ਰਿਹਾ ਹੈ।
Download ABP Live App and Watch All Latest Videos
View In Appਇਸ ਸਬੰਧੀ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਤਸਦੀਕ ਪ੍ਰਕਿਰਿਆ ਪੂਰੀ ਹੋ ਗਈ ਹੈ।
ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਵੀਕੇਵਾਈਸੀ ਪ੍ਰਕਿਰਿਆ ਲਈ ਅਪੀਲ ਕੀਤੀ ਹੈ ਤਾਂ ਜੋ ਕੋਈ ਵੀ ਸੱਚਾ ਅਤੇ ਲੋੜਵੰਦ ਲਾਭਪਾਤਰੀ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਕਣਕ ਲੈਣ ਤੋਂ ਵਾਂਝਾ ਨਾ ਰਹੇ।
ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇਵਾਈਸੀ ਕਰਵਾਉਣ ਦੀ ਪਹਿਲਾਂ ਦੀ ਸਮਾਂ ਸੀਮਾ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
ਜੇਕਰ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਤਾਂ ਇਸ ਕਾਰਨ ਗਰੀਬ ਅਤੇ ਲੋੜਵੰਦ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ।