ਪੰਜਾਬ ਵਾਸੀਆਂ ਲਈ ਅਹਿਮ ਖਬਰ! ਇਸ ਤਾਰੀਖ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ, ਝਲਣੀ ਪੈ ਸਕਦੀ ਪਰੇਸ਼ਾਨੀ
ਸ਼ੰਭੂ-ਖਨੌਰੀ ਬਾਰਡਰ 'ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨਾਂ ਨੇ ਸਪੱਸ਼ਟ ਆਖਿਆ ਹੈ ਕਿ 30 ਦਸੰਬਰ ਨੂੰ ਪੰਜਾਬ ਬੰਦ ਕਰਵਾਇਆ ਜਾਵੇਗਾ। ਇਸ ਦਿਨ ਸੜਕ ਆਵਾਜਾਈ ਵੀ ਪ੍ਰਭਾਵਤ ਹੋ ਸਕਦੀ ਹੈ। ਇਸ ਸਬੰਧੀ ਕਿਸਾਨਾਂ ਨੇ ਬਕਾਇਦਾ ਪੋਸਟਰ ਵੀ ਲਗਵਾਏ ਹਨ।
Download ABP Live App and Watch All Latest Videos
View In Appਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਸੀ।
ਪੰਧੇਰ ਨੇ ਕਿਹਾ ਸੀ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ। ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ।
ਪੰਧੇਰ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਕਿਸਾਨ ਧਰਨੇ 'ਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਲਗਭਗ ਇਕ ਮਹੀਨੇ ਤੋਂ ਤੋਂ ਭੁੱਖ ਹੜਤਾਲ 'ਤੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸ ਦੇ ਬਾਵਜੂਦ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਵਿਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਖੇਤੀ ਮੰਡੀ ਨਾਲ ਸੰਬੰਧਤ ਸਾਰੇ ਵਰਗ ਜਿਵੇਂ ਛੋਟੇ ਦੁਕਾਨਦਾਰ, ਛੋਟੇ ਵਪਾਰੀਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਖੇਤੀ ਸਮੇਤ ਸਭ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਹੱਈਆ ਕਰ ਚੁੱਕੀ ਹੈ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਹ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ।