Election Results 2024
(Source: ECI/ABP News/ABP Majha)
Jalandhar bypoll Result : 'ਆਪ' ਦੀ 6000 ਵੋਟਾਂ ਨਾਲ ਲੀਡ, ਬੀਜੇਪੀ ਨੇ ਅਕਾਲੀ ਦਲ ਨੂੰ ਪਿਛਾੜਿਆ
Jalandhar bypoll Result : ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਲੀਡਰ ਹੈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ 6000 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਨੰਬਰ 'ਤੇ ਹੈ ਜਦੋਂਕਿ ਤੀਜੇ ਨੰਬਰ 'ਤੇ ਭਾਜਪਾ ਚੱਲ ਰਹੀ ਹੈ। ਸਭ ਤੋਂ ਮਾੜੀ ਹਾਲਤ ਅਕਾਲੀ ਦਲ ਦੀ ਹੈ ਜੋ ਚੌਥੇ ਨੰਬਰ 'ਤੇ ਹੈ।
Download ABP Live App and Watch All Latest Videos
View In Appਮੁੱਢਲੇ ਰੁਝਾਨਾਂ ਮੁਤਾਬਕ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 6 ਹਜ਼ਾਰ ਵੋਟਾਂ ਨਾਲ ਅੱਗੇ ਹਨ। ਇਸ ਸੀਟ 'ਤੇ 'ਆਪ' ਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।
ਹੁਣ ਤੱਕ 'ਆਪ' ਦੇ ਰਿੰਕੂ ਨੂੰ 57716, ਕਾਂਗਰਸ ਦੀ ਕਰਮਜੀਤ ਕੌਰ ਨੂੰ 51227, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 33757 ਤੇ ਅਕਾਲੀ-ਬਸਪਾ ਦੇ ਡਾ. ਸੁੱਖੀ ਨੂੰ 26939 ਵੋਟਾਂ ਮਿਲੀਆਂ ਹਨ।
ਕਾਂਗਰਸ ਪਾਰਟੀ ਦਾ ਗੜ੍ਹ ਮੰਨੀ ਜਾਂਦੀ ਜਲੰਧਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ 'ਚ 'ਆਪ', ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਚ ਚੌਤਰਫਾ ਚੋਣ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਜਨਵਰੀ 'ਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਸੀਟ 'ਤੇ ਉਪ ਚੋਣ ਹੋਈ ਸੀ।
ਜਲੰਧਰ ਦੀ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਦੇ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਜ਼ਿਮਨੀ ਚੋਣ ਨੂੰ ਇਕ ਸਾਲ ਪੁਰਾਣੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਕਾਰਗੁਜ਼ਾਰੀ ਦੀ ਪਰਖ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜੋ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਵਰਗੇ ਕਈ ਮੁੱਦਿਆਂ 'ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਕਾਂਗਰਸ ਵੀ ਆਪਣਾ ਗੜ੍ਹ ਮੰਨੀ ਜਾਂਦੀ ਜਲੰਧਰ ਸੀਟ 'ਤੇ ਆਪਣੀ ਪਕੜ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ 1999 ਤੋਂ ਲਗਾਤਾਰ ਇਹ ਸੀਟ ਜਿੱਤਦੀ ਆ ਰਹੀ ਹੈ।
ਦੱਸ ਦੇਈਏ ਕਿ ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ, ਮਰਹੂਮ ਸੰਤੌਖ ਚੌਧਰੀ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ , ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਚੋਣ ਮੈਦਾਨ 'ਚ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਮਈ ਨੂੰ ਹੋਈ ਉਪ ਚੋਣ ਵਿੱਚ 54.70 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ 63.04 ਪ੍ਰਤੀਸ਼ਤ ਸੀ।