ਆਪ੍ਰੇਸ਼ਨ ਬਲੂ ਸਟਾਰ ਦੀ ਕਹਾਣੀ, ਕੁਝ ਤਸਵੀਰਾਂ ਦੀ ਜ਼ੁਬਾਨੀ, ਇੱਥੇ ਜਾਣੋ
ਜੂਨ 1984 ‘ਚ ਭਾਰਤੀ ਫੌਜ ਵੱਲੋਂ ਕੀਤੇ ਆਪ੍ਰੇਸ਼ਨ ਬਲੂ ਸਟਾਰ ਨੂੰ 38 ਸਾਲ ਹੋ ਗਏ ਹਨ। ਭਾਰਤੀ ਫੌਜ ਦੇ ਇਸ ਆਪ੍ਰੇਸ਼ਨ ਨੇ ਪੂਰੇ ਦੇਸ਼ ਤੇ ਖਾਸਕਰ ਪੰਜਾਬ ਨੂੰ ਅੱਗ ਦੀ ਲਪੇਟ ਵਿੱਚ ਲੈ ਲਿਆ। ਆਪ੍ਰੇਸ਼ਨ ਬਲੂ ਸਟਾਰ ਮਗਰੋਂ ਸਿੱਖ ਭਾਈਚਾਰੇ ਵਿੱਚ ਵਿਆਪਕ ਰੋਸ ਪੈਦਾ ਹੋਇਆ ਤੇ ਵੱਡੇ-ਵੱਡੇ ਅਹੁਦਿਆਂ ‘ਤੇ ਤਾਇਨਾਤ ਸਿੱਖਾਂ ਅਫਸਰਾਂ ਤੇ ਸਿਆਸਤਦਾਨਾਂ ਨੇ ਅਤਸੀਫੇ ਦੇ ਦਿੱਤੇ ਸੀ।
Download ABP Live App and Watch All Latest Videos
View In Appਇਸ ਫੌਜੀ ਆਪ੍ਰੇਸ਼ਨ ਮਗਰੋਂ ਸਿੱਖ ਸੁਰੱਖਿਆ ਗਾਰਡਾਂ ਨੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰ ਦਿੱਤਾ। ਇੰਦਰਾ ਦੇ ਕਤਲ ਮਗਰੋਂ ਦੇਸ਼ ਭਰ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ। ਪੰਜਾਬ ਵਿੱਚ ਵੱਖ ਦੇਸ਼ ਖਾਲਿਸਤਾਨ ਦੀ ਮੰਗ ਉੱਠੀ। ਇਸ ਖਾਲਿਸਤਾਨੀ ਲਹਿਰ ਵਿੱਚ ਲੱਖਾਂ ਪੰਜਾਬੀ ਮਾਰੇ ਗਏ। ਅੱਜ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਹੈ।
ਆਪ੍ਰੇਸ਼ਨ ਬਲੂ ਸਟਾਰ ਫੌਜੀ ਕਾਰਵਾਈ ਦੀ ਬਜਾਏ ਫੌਜੀ ਹਮਲਾ ਸੀ। ਭਾਰਤੀ ਫੌਜ ਨੇ ਕਰੀਬ 6 ਲੱਖ ਦੀ ਗਿਣਤੀ ਵਿੱਚ ਟੈਂਕਾਂ, ਤੋਪਾਂ ਤੇ ਗੋਲਾ ਬਾਰੂਦ ਨਾਲ ਲੈਸ ਫੌਜੀ ਅੰਮ੍ਰਿਤਸਰ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਤਾਇਨਾਤ ਕੀਤੇ ਸੀ। ਤਿੰਨ ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਹਜਾਰਾਂ ਸ਼ਰਧਾਲੂ ਹਰਿਮੰਦਰ ਕੰਪਲੈਕਸ ਵਿੱਚ ਇਕੱਠੇ ਸੀ।
ਦਰਬਾਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ, ਕੋਰਟ ਮਾਰਸ਼ਲ ਕੀਤੇ ਗਏ ਜਨਰਲ ਸੁਬੇਗ ਸਿੰਘ ਤੇ ਸਿੱਖ ਸਟੂਡੈਂਟ ਫੈਡਰੈਸ਼ਨ ਦੇ ਸਮਰਥਕਾਂ ਨੇ ਮੋਰਚਾਬੰਦੀ ਕੀਤੀ ਹੋਈ ਸੀ। ਫੌਜ ਨੇ ਉਨ੍ਹਾਂ ਨੂੰ ਲਗਾਤਾਰ ਬਾਹਰ ਆਉਣ ਦੀ ਚੇਤਾਵਨੀ ਦਿੱਤੀ। ਹਥਿਆਰ ਸੁੱਟਣ ਲਈ ਕਿਹਾ ਪਰ ਕੋਈ ਜਵਾਬ ਨਾ ਆਉਣ 'ਤੇ 1 ਜੂਨ ਨੂੰ ਦਰਬਾਰ ਸਾਹਿਬ ਕੰਪਲੈਕਸ ਬਾਹਰ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ ਗੋਲੀਬਾਰੀ ਕੀਤੀ।
ਦਰਬਾਰ ਸਾਹਿਬ ਕੰਪਲੈਕਸ 'ਤੇ ਗੋਲੀਬਾਰੀ 2 ਜੂਨ ਤੋਂ 4 ਜੂਨ ਤੱਕ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰੋਂ ਹਲਕੀ ਗੋਲੀਬਾਰੀ ਹੁੰਦੀ ਰਹੀ। ਇੰਦਰਾ ਗਾਂਧੀ ਸਰਕਾਰ ਨੇ ਪੰਜਾਬ ਵਿੱਚ ਦਰਬਾਰਾ ਸਿੰਘ ਦੀ ਕਾਂਗਰਸ ਸਰਕਾਰ ਨੂੰ ਬਰਖਾਸਤ ਕਰ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ। ਸ਼ਹਿਰ ਵਿੱਚ ਕਰਫਿਊ ਲਾ ਦਿੱਤਾ ਗਿਆ। 5 ਜੂਨ ਤੱਕ ਵੀ ਸੰਤ ਜਰਨੈਲ ਸਿੰਘ ਤੇ ਸਾਥੀਆਂ ਨੇ ਫੌਜ ਮੂਹਰੇ ਹਥਿਆਰ ਨਾ ਸੁੱਟੇ ਤਾਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਫੌਜ ਨੂੰ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋ ਕੇ ਆਪਰੇਸ਼ਨ ਬਲੂ ਸਟਾਰ ਚਲਾਉਣ ਦਾ ਆਦੇਸ਼ ਦੇ ਦਿੱਤਾ।
ਕੰਪਲੈਕਸ ਵਿੱਚ ਭਿਆਨਕ ਖੂਨ-ਖਰਾਬਾ ਹੋਇਆ, ਕਿਉਂਕਿ ਸ਼ਹੀਦੀ ਦਿਹਾੜਾ ਮਨਾਉਣ ਆਈ ਸੰਗਤ ਅੰਦਰ ਹੀ ਸੀ। ਦਰਬਾਰ ਸਾਹਿਬ ਕੰਪਲੈਕਸ ਅੰਦਰ ਕਤਲੋਗਾਰਤ 6 ਜੂਨ, 1984- ਦਰਬਾਰ ਸਾਹਿਬ ਵਿੱਚ ਭਾਰਤੀ ਫੌਜ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋ ਗਈ। ਫੌਜ ਨੇ ਸ੍ਰੀ ਹਰਮਿੰਦਰ ਸਾਹਿਬ ਨੂੰ ਚਾਰੇ ਪਾਸਿਓਂ ਘੇਰ ਲਿਆ।
ਭਾਰੀ ਗੋਲੀਬਾਰੀ ਤੇ ਸੰਘਰਸ਼ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ। ਦਰਬਾਰ ਸਾਹਿਬ ਕੰਪਲੈਕਸ ‘ਤੇ ਹੋਏ ਇਸ ਹਮਲੇ ਵਿੱਚ ਭਿੰਡਰਾਂਵਾਲੇ ਤੇ ਲੈਫਟੀਨੈਂਟ ਜਨਰਲ ਸੁਬੇਗ ਸਿੰਘ ਸਣੇ ਕਈ ਲੋਕਾਂ ਦੀ ਮੌਤ ਹੋਈ। ਇਸ ਨੂੰ ਬਲੂ ਸਟਾਰ ਆਪਰੇਸ਼ਨ ਕਿਹਾ ਗਿਆ। ਭਾਰਤ ਸਰਕਾਰ ਦੇ ਵ੍ਹਾਈਟ ਪੇਪਰ ਭਾਰਤ ਸਰਕਾਰ ਦੇ ਵ੍ਹਾਈਟ ਪੇਪਰ ਅਨੁਸਾਰ, ਆਪਰੇਸ਼ਨ ਬਲੂ ਸਟਾਰ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਾਥੀਆਂ ਸਮੇਤ ਮਾਰੇ ਗਏ। ਆਮ ਲੋਕਾਂ ਸਮੇਤ ਕੁੱਲ 493 ਨਾਗਰਿਕ ਮਾਰੇ ਗਏ। 86 ਜਖ਼ਮੀ ਹੋਏ ਤੇ 1592 ਨੂੰ ਗ੍ਰਿਫਤਾਰ ਕੀਤਾ ਗਿਆ। 83 ਫੌਜੀ ਮਾਰੇ ਗਏ ਤੇ 249 ਜਖ਼ਮੀ ਹੋਏ, ਪਰ ਇਨ੍ਹਾਂ ਅੰਕੜਿਆਂ ਨੂੰ ਲੈ ਕੇ ਹੁਣ ਤੱਕ ਵਿਵਾਦ ਚੱਲ ਰਿਹਾ ਹੈ।
ਸਿੱਖ ਜਥੇਬੰਦੀਆਂ ਮੁਤਾਬਕ ਹਜਾਰਾਂ ਸ਼ਰਧਾਲੂ ਦਰਬਾਰ ਸਾਹਿਬ ਕੰਪਲੈਕਸ ਵਿੱਚ ਮੌਜੂਦ ਸੀ ਤੇ ਮਰਨ ਵਾਲੇ ਨਿਰਦੋਸ਼ ਲੋਕਾਂ ਦੀ ਗਿਣਤੀ ਵੀ ਹਜ਼ਾਰਾਂ ਵਿੱਚ ਹੈ। ਸਿੱਖ ਸਹਿਤ ਵੀ ਹੋਇਆ ਗਾਇਬ ਹਮਲੇ ਦੌਰਾਨ ਫੌਜ ਨੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਦਾ ਕਾਫੀ ਨੁਕਸਾਨ ਕੀਤਾ। ਐਸਜੀਪੀਸੀ ਦੇ ਦੱਸਣ ਮੁਤਾਬਕ ਫੌਜ ਨੇ 512 ਹੱਥ ਲਿਖਤ ਸਰੂਪ, 12613 ਦੁਰਲੱਭ ਹੱਥ ਲਿਖਤ ਪੁਸਤਕਾਂ, ਖਰੜੇ ਤੇ ਗੁਰਬਾਣੀ ਦੀਆਂ ਪੋਥੀਆਂ ਕਬਜ਼ੇ ਵਿੱਚ ਲੈ ਲਈਆਂ। ਕਮੇਟੀ ਵੱਲੋਂ ਕਿਤਾਬਾਂ ਵਾਪਸ ਲੈਣ ਲਈ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ। ਇਸ ਦੌਰਾਨ ਕਮੇਟੀ ਨੂੰ 75 ਕਿਤਾਬਾਂ ਤੇ 3 ਰਜਿਸਟਰ ਵੀ ਵਾਪਸ ਕੀਤੇ ਗਏ ਹਨ। ਬਾਕੀ ਕਿਤਾਬਾਂ ਦਾ ਹਾਲੇ ਕੋਈ ਥਹੁ ਪਤਾ ਨਹੀਂ ਹੈ।
ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਇਮਾਰਤ ਦਾ ਵੱਡਾ ਨੁਕਸਾਨ ਹੋਇਆ। ਫੌਜੀ ਹਮਲੇ ਤੋਂ ਬਾਅਦ ਦਾ ਮਾਹੌਲ ਸਿੱਖ ਭਾਈਚਾਰੇ ਦੇ ਮੁਕੱਦਸ ਅਸਥਾਨ 'ਤੇ ਫੌਜੀ ਕਾਰਵਾਈ ਤੋਂ ਖਫਾ ਕਈ ਨਾਮੀ ਅਹੁਦਿਆਂ ਤੇ ਸੇਵਾਵਾਂ 'ਤੇ ਰਹੇ ਸਿੱਖਾਂ ਨੇ ਜਾਂ ਤਾਂ ਆਪਣੇ ਪਦਾਂ ਤੋਂ ਅਸਤੀਫੇ ਦੇ ਦਿੱਤੇ ਜਾਂ ਫਿਰ ਸਰਕਾਰ ਵੱਲੋਂ ਦਿੱਤੇ ਗਏ ਸਨਮਾਣ ਵਾਪਸ ਕਰ ਦਿੱਤੇ। ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਨੇ ਵੀ ਇਸੇ ਰੋਸ ਵਿੱਚ ਚਿੱਠੀ ਲਿਖ ਕੇ ਪਦਮਸ੍ਰੀ ਸਨਮਾਨ ਵਾਪਸ ਕੀਤਾ।
ਸਿੱਖ ਫੌਜੀਆਂ ਦੀ ਬਗਾਵਤ 7-10 ਜੂਨ, 1984- ਦੇਸ ਦੇ ਕਈ ਹਿੱਸਿਆਂ ਵਿੱਚ ਸਿੱਖ ਫੌਜੀਆਂ ਦੇ ਬਾਗੀ ਹੋਣ ਦੀਆਂ ਖਬਰਾਂ ਆਉਂਦੀਆਂ ਹਨ। ਸਿੱਖ ਰੈਜੀਮੈਂਟ ਦੇ ਕਰੀਬ 500 ਫੌਜੀਆਂ ਨੇ ਰਾਜਸਥਾਨ ਦੇ ਗੰਗਾਨਗਰ ਵਿੱਚ ਆਪਰੇਸ਼ਨ ਬਲੂ ਸਟਾਰ ਦੀਆਂ ਖਬਰਾਂ ਸੁਣ ਕੇ ਬਗਾਵਤ ਕਰ ਦਿੱਤੀ ਸੀ। ਬਿਹਾਰ ਦੇ ਰਾਮਗੜ੍ਹ (ਹੁਣ ਝਾਰਖੰਡ), ਅਲਵਰ, ਜੰਮੂ, ਠਾਣੇ ਤੇ ਪੁਣੇ ਵਿੱਚ ਸਿੱਖ ਫੌਜੀਆਂ ਨੇ ਬਗਾਵਤ ਕੀਤੀ ਸੀ।
ਰਾਮਗੜ੍ਹ ਵਿੱਚ ਬਾਗੀ ਫੌਜੀਆਂ ਨੇ ਆਪਣੇ ਕਮਾਂਡਰ, ਬ੍ਰਿਗੇਡੀਅਰ ਐਸਸੀ ਪੁਰੀ ਦਾ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦਾ ਕਤਲ ਆਪਰੇਸ਼ਨ ਬਲੂ ਸਟਾਰ ਦੇ ਚਾਰ ਮਹੀਨੇ ਬਾਅਦ 31 ਅਕਤੂਬਰ, 1984- ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਸਿੱਖ ਬਾਡੀਗਾਰਡਾਂ ਸਤਵੰਤ ਸਿੰਘ ਤੇ ਬੇਅੰਤ ਸਿੰਘ ਨੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦੇ ਕਤਲ ਤੋਂ ਤੁਰੰਤ ਬਾਅਦ ਦਿੱਲੀ ਸਮੇਤ ਦੇਸ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਜਿਸ ਵਿੱਚ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਗਈਆਂ।