ਇਨ੍ਹਾਂ 'ਚੋਂ ਬਹੁਤੇ ਮਜ਼ਦੂਰ ਬਠਿੰਡਾ ਰੀਫਾਇੰਨਰੀ 'ਚ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਹੁਣ ਤਾਂ ਉੱਥੇ ਪਾਣੀ ਵੀ ਨਹੀਂ ਮਿਲਦਾ। ਉਨ੍ਹਾਂ ਦਾ ਬਹੁਤ ਬੁਰਾ ਹਾਲ ਹੈ ਤੇ ਉਹ ਪੈਦਲ ਚੱਲ ਇੱਥੇ ਪਹੁੰਚੇ ਹਨ। ਇਨ੍ਹਾਂ ਮਜ਼ਦੂਰਾਂ ਕੋਲ ਨਾ ਤਾਂ ਖਾਣ ਦਾ ਕੋਈ ਪ੍ਰਬੰਧ ਹੈ ਤੇ ਨਾ ਹੀ ਕੋਈ ਪੈਸਾ ਬਾਕੀ ਹੈ। ਇਨ੍ਹਾਂ ਦੀ ਮੰਗ ਹੈ ਕਿ ਜਲਦੀ ਇਨ੍ਹਾਂ ਨੂੰ ਘਰ ਭੇਜਿਆ ਜਾਵੇ।