ਸੋਸ਼ਲ ਮੀਡੀਆ 'ਚ ਛਾਈ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਹੋਣ ਵਾਲੀ ਪਤਨੀ ਡਾ. ਜੋਤੀ, ਤਸਵੀਰਾਂ ਵਾਇਰਲ
Harjot Bains to Marry with IPS Officer Jyoti Yadav : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਪੰਜਾਬ ਦੀ 2019 ਬੈਚ ਦੀ ਆਈਪੀਐਸ ਅਧਿਕਾਰੀ ਡਾ. ਜੋਤੀ ਸਿੰਘ ਨਾਲ ਵਿਆਹ ਦੇ ਬੰਧਨ ਵਿੱਚ ਬੱਝਣਗੇ। ਡਾ. ਜੋਤੀ ਨੇ ਵੀ ਸੋਸ਼ਲ ਮੀਡੀਆ 'ਤੇ ਆਪਣੀ ਰਿੰਗ ਸ਼ੇਅਰ ਕੀਤੀ ਹੈ ਤੇ ਮੰਤਰੀ ਬੈਂਸ ਨੂੰ ਵੀ ਟੈਗ ਕੀਤਾ ਹੈ। ਹਰਜੋਤ ਬੈਂਸ ਪੰਜਾਬ ਦੀ ਆਨੰਦਪੁਰ ਸਾਹਿਬ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ।
Download ABP Live App and Watch All Latest Videos
View In Appਖਬਰਾਂ ਮੁਤਾਬਕ ਹਰਜੋਤ ਬੈਂਸ ਦਾ ਵਿਆਹ ਉਨ੍ਹਾਂ ਦੇ ਆਪਣੇ ਜੱਦੀ ਘਰ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਜੋਤੀ ਯਾਦਵ ਇਸ ਸਮੇਂ ਮਾਨਸਾ ਵਿਖੇ ਪੁਲਿਸ ਸੁਪਰਡੈਂਟ ਵਜੋਂ ਤਾਇਨਾਤ ਹਨ। ਦੱਸਿਆ ਜਾ ਰਿਹਾ ਹੈ ਕਿ ਹਰਜੋਤ ਬੈਂਸ ਤੇ ਜੋਤੀ ਯਾਦਵ ਦਾ ਵਿਆਹ ਇਸੇ ਮਹੀਨੇ 25-26 ਮਾਰਚ ਨੂੰ ਹੋ ਸਕਦਾ ਹੈ। ਵਿਆਹ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰਜੋਤ ਬੈਂਸ ਦੇ ਵਿਆਹ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਹੋਰ ਪਾਰਟੀਆਂ ਦੀਆਂ ਸਿਆਸੀ ਸ਼ਖ਼ਸੀਅਤਾਂ ਵੀ ਉਨ੍ਹਾਂ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਸਕਦੀਆਂ ਹਨ।
ਕੌਣ ਹੈ IPS ਜੋਤੀ ਯਾਦਵ? ਡਾ. ਜੋਤੀ ਯਾਦਵ 2019 ਬੈਚ ਦੀ ਇੱਕ ਆਈਪੀਐਸ ਅਧਿਕਾਰੀ ਹੈ ਤੇ ਇਸ ਸਮੇਂ ਉਹ ਮਾਨਸਾ ਜ਼ਿਲ੍ਹੇ ਦੀ ਐਸਪੀ ਵਜੋਂ ਤਾਇਨਾਤ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏਡੀਸੀਪੀ ਵੀ ਰਹਿ ਚੁੱਕੀ ਹੈ। ਉਸ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।
ਬੈਂਸ ਤੇ ਜੋਤੀ ਯਾਦਵ ਸੋਸ਼ਲ ਮੀਡੀਆ 'ਤੇ ਐਕਟਿਵ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਦੋਵੇਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹਨ। ਹਰਜੋਤ ਸਿੰਘ ਦੇ ਇੰਸਟਾਗ੍ਰਾਮ 'ਤੇ 71 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ, ਜਦਕਿ ਟਵਿੱਟਰ 'ਤੇ 76 ਹਜ਼ਾਰ ਤੋਂ ਵੱਧ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ। ਇਸ ਦੇ ਨਾਲ ਹੀ ਮਾਨਸਾ ਦੀ ਐਸਪੀ ਜੋਤੀ ਯਾਦਵ ਨੂੰ ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ 68 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ। ਜਨਵਰੀ 'ਚ ਇਕ ਪੋਸਟ 'ਚ ਉਨ੍ਹਾਂ ਨੇ ਆਪਣੇ ਪ੍ਰਮੋਸ਼ਨ ਦਾ ਜ਼ਿਕਰ ਕੀਤਾ ਸੀ। ਉਸ ਨੇ ਇਸ ਦੀ ਇੱਕ ਤਸਵੀਰ ਵੀ ਪੋਸਟ ਕੀਤੀ ਹੈ।
image 7
image 8