Mohali Lockdown Photos: ਮੁਹਾਲੀ 'ਚ ਇੰਝ ਰਿਹਾ ਮੁਕੰਮਲ ਲੌਕਡਾਊਨ, ਤਸਵੀਰਾਂ ਬੋਲਦੀਆਂ...
ਮੁਹਾਲੀ ਵਿੱਚ ਅੱਜ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਲਾਇਆ ਗਿਆ ਹੈ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ। (Photo Credit: Meharban Singh)
Download ABP Live App and Watch All Latest Videos
View In Appਲੌਕਡਾਊਨ ਦਾ ਅਸਰ ਚੁਫੇਰੇ ਵੇਖਣ ਨੂੰ ਮਿਲਿਆ। ਦੁਕਾਨਾਂ ਬੰਦ ਰਹੀਆਂ ਪਰ ਸੜਕਾਂ ਉੱਪਰ ਆਵਾਜਾਈ ਰਹੀ। ਪੁਲਿਸ ਨੇ ਵੀ ਥਾਂ-ਥਾਂ ਨਾਕੇ ਲਾ ਕੇ ਚੈਕਿੰਗ ਕੀਤੀ। (Photo Credit: Meharban Singh)
ਚੰਡੀਗੜ੍ਹ ਯੂਟੀ ਦੇ ਸਲਾਹਕਾਰ ਨੇ ਪੰਜਾਬ ਸਰਕਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਲਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਵੀ ਲੌਕਡਾਉਨ ਦਾ ਫੈਸਲਾ ਕੀਤਾ ਹੈ। (Photo Credit: Meharban Singh)
ਪੰਜਾਬ ’ਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਸਖਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਪਾਬੰਦੀਆਂ ਵਿੱਚ ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ। (Photo Credit: Meharban Singh)
ਇਸ ਤੋਂ ਇਲਾਵਾ ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। (Photo Credit: Meharban Singh)
ਸਰਕਾਰ ਸੂਬੇ ਵਿੱਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ’ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। (Photo Credit: Meharban Singh)
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਾਰੇ ਮਾਲ, ਦੁਕਾਨਾਂ ਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਸਮੁੱਚੇ ਹਫਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। (Photo Credit: Meharban Singh)
(Photo Credit: Meharban Singh)
(Photo Credit: Meharban Singh)
(Photo Credit: Meharban Singh)