ਮੋਹਾਲੀ ਬਣੇਗਾ ਸਮਾਰਟ ਸਿਟੀ? CM ਮਾਨ ਨੇ ਕੇਂਦਰ ਸਾਹਮਣੇ ਰੱਖਿਆ ਪਲਾਨ
Chandigarh News: ਮੁੱਖ ਮੰਤਰੀ ਨੇ ਹਰਦੀਪ ਪੁਰੀ ਨਾਲ ਦਿੱਲ਼ੀ ਵਿੱਚ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
Download ABP Live App and Watch All Latest Videos
View In Appਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫਤਰ ਵੀ ਇਸੇ ਸ਼ਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਹਾਲੀ ਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜੀਰਕਪੁਰ, ਖਰੜ, ਡੇਰਾਬੱਸੀ ਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸੇਸ ਫੰਡਾਂ ਦੀ ਲੋੜ ਹੈ। ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜੀ ਨਾਲ ਫੈਲ ਰਹੇ ਹਨ, ਇਸ ਲਈ ਇਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।