ਟੋਕੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਦੇ ਘਰ ਵਧਾਈ ਦੇਣ ਪਹੁੰਚੇ ਨਵਜੋਤ ਸਿੱਧੂ, ਵੇਖੋ ਤਸਵੀਰਾਂ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਓਲੰਪਿਕ ਹਾਕੀ ਟੀਮ ਦੇ ਗੋਲ-ਸਕੋਰਿੰਗ ਮੈਂਬਰ ਰੁਪਿੰਦਰ ਸਿੰਘ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਰੁਪਿੰਦਰ ਸਿੰਘ ਦੀ ਮਾਂ ਨਾਲ ਮੁਲਾਕਾਤ ਕੀਤੀ ਅਤੇ ਵਧਾਈ ਦਿੱਤੀ।
Download ABP Live App and Watch All Latest Videos
View In Appਟੋਕੀਓ ਓਲੰਪਿਕਸ ਵਿੱਚ, ਭਾਰਤ ਦੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਦੇ ਤਮਗ਼ੇ ਦੇ ਸੋਕੇ ਨੂੰ ਖਤਮ ਕਰਦੇ ਹੋਏ ਇਸ ਈਵੈਂਟ ਦਾ ਕਾਂਸੀ ਦਾ ਤਮਗ਼ਾ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ।
ਕਾਂਸੀ ਦੇ ਤਮਗ਼ੇ ਦੇ ਮੁਕਾਬਲੇ ਵਿੱਚ ਭਾਰਤ ਨੇ ਜਰਮਨੀ ਨੂੰ 5-4 ਦੇ ਫਰਕ ਨਾਲ ਹਰਾਇਆ। ਇਸ ਇਤਿਹਾਸਕ ਜਿੱਤ ਦੇ ਨਾਲ, ਸੂਬਾ ਸਰਕਾਰਾਂ ਨੇ ਟੀਮ ਇੰਡੀਆ ਵਿੱਚ ਸ਼ਾਮਲ ਆਪੋ-ਆਪਣੇ ਰਾਜਾਂ ਦੇ ਖਿਡਾਰੀਆਂ ਲਈ ਨਕਦ ਇਨਾਮ ਦਾ ਐਲਾਨ ਕਰਨਾ ਸ਼ੁਰੂ ਕੀਤਾ।
ਗੁਰਮੀਤ ਸਿੰਘ ਸੋਢੀ ਨੇ ਆਪਣੇ ਟਵੀਟ ਵਿੱਚ ਲਿਖਿਆ, ਅੱਜ, ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ, ਮੈਂ ਟੀਮ ਵਿੱਚ ਸ਼ਾਮਲ ਪੰਜਾਬ ਦੇ ਹਰ ਖਿਡਾਰੀ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦਾ ਹਾਂ। ਅਸੀਂ ਇਸ ਜਿੱਤ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਟੀਮ ਇੰਡੀਆ ਵਿੱਚ ਕਪਤਾਨ ਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ ਅੱਠ ਖਿਡਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਹਨ।