Election Results 2024
(Source: ECI/ABP News/ABP Majha)
Navjot Singh Sidhu March: ਪੰਜਾਬ ਕਾਂਗਰਸ ਦਾ ਲਖੀਮਪੁਰ ਮਾਰਚ, ਮੋਹਾਲੀ ਤੋਂ ਨਵਜੋਤ ਸਿੱਧੂ ਕਰ ਰਹੇ ਨੇ ਅਗਵਾਈ
ਲਖੀਮਪੁਰ ਖੀਰੀ ਜਾਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਕੱਲ੍ਹ ਤੱਕ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਜਾਂ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ ਤਾਂ ਉਹ ਭੁੱਖ ਹੜਤਾਲ 'ਤੇ ਚਲੇ ਜਾਣਗੇ ਅਤੇ ਉਹ ਆਪਣੇ ਸੰਕਲਪ ਤੋਂ ਪਰੇ ਨਹੀਂ ਹੱਟਣਗੇ।
Download ABP Live App and Watch All Latest Videos
View In Appਦੱਸ ਦਈਏ ਕਿ ਫਿਲਹਾਲ ਮੁੱਖ ਮੰਤਰੀ ਵੀ ਇੱਥੇ ਪਹੁੰਚਣ ਵਾਲੇ ਹਨ, ਜਿਸ ਤੋਂ ਬਾਅਦ ਕਾਫਲਾ ਲਖੀਮਪੁਰ ਖੀਰੀ ਵੱਲ ਵਧੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਪਹਿਲਾਂ ਹੀ ਰਾਹੁਲ ਗਾਂਧੀ ਨਾਲ ਲਖੀਮਪੁਰ ਗਏ ਹੋਏ ਹਨ। ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਲਖੀਮਪੁਰ ਜਾਣ ਦੀ ਗੱਲ ਕਹੀ ਸੀ, ਉਨ੍ਹਾਂ ਕਿਹਾ ਸੀ ਕਿ ਜੇਕਰ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।
ਉਧਰ, ਸਿਆਸੀ ਸਰਗਰਮੀਆਂ ਵੇਖ ਬੀਜੇਪੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਯੂਪੀ ਸਰਕਾਰ ਨੇ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਇਆ ਹੈ। ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰਨਗੇ। ਰਾਜਪਾਲ ਆਨੰਦੀਬੇਨ ਪਟੇਲ ਨੇ ਜਾਂਚ ਲਈ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਹੈ। ਸਿਰਫ ਇਕੋ ਮੈਂਬਰੀ ਕਮਿਸ਼ਨ ਹੀ ਮਾਮਲੇ ਦੀ ਜਾਂਚ ਕਰੇਗਾ। ਜਾਂਚ ਕਮਿਸ਼ਨ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਬਣਾਇਆ ਜਾਵੇਗਾ। ਕਮਿਸ਼ਨ ਨੂੰ 2 ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।
ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਬੀਜੇਪੀ ਕਸੂਤੀ ਘਿਰ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਲਿਆ ਹੈ। ਸਰਬਉੱਚ ਅਦਾਲਤ ਨੇ ਮੀਡੀਆ ਰਿਪੋਰਟਾਂ ਦਾ ਖੁ਼ਦ ਨੋਟਿਸ ਲੈਂਦਿਆਂ ਵੀਰਵਾਰ ਨੂੰ ਇਸ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲਾ ਬੈਂਚ ਕੇਸ ਦੀ ਸੁਣਵਾਈ ਕਰੇਗਾ ਜਦੋਂਕਿ ਹੋਰਨਾਂ ਜੱਜਾਂ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹੋਣਗੇ।