SGPC ਵੱਲੋਂ ਮਨਾਇਆ ਗਿਆ ਸੀਸ ਸਸਕਾਰ ਦਿਵਸ, ਨਿਹੰਗ ਸਿੰਘਾਂ ਦੀ ਅਗਵਾਈ 'ਚ ਨਗਰ ਕੀਰਤਨ ਦਿੱਲੀ ਤੋਂ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ
ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਸੰਗਤ ਤੋਂ ਇਲਾਵਾ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਂਦਾ ਹੈ।
Download ABP Live App and Watch All Latest Videos
View In Appਔਰੰਗਜੇਬ ਦੇ ਹੁਕਮਾਂ ਤੇ ਦਿੱਲੀ ਦੇ ਚਾਂਦਨੀ ਚੌਕ ਚ ਗੁਰੂ ਸਾਹਿਬ ਦਾ ਸੀਸ ਧੜ ਤੋਂ ਵੱਖ ਕਰ ਦਿੱਤਾ ਗਿਆ ਸੀ।
ਭਾਈ ਜੈਤਾ ਜੀ ਗੁਰੂ ਸਾਹਿਬ ਦਾ ਪਾਵਨ ਸੀਸ ਦਿੱਲੀ ਤੋਂ ਅਨੰਦਪੁਰ ਸਾਹਿਬ ਲੈ ਕੇ ਆਏ ਅਤੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ ਸੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਉੱਦਮ ਕਰਦਿਆਂ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਗੁਰਦੁਆਰਾ ਸੀਸਗੰਜ ਸਾਹਿਬ ਵਿੱਖੇ ਜਿੱਥੇ ਮਹਾਨ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ
ਜਿਸ ਵਿੱਚ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ, ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ, ਤਖਤ ਸਾਹਿਬਾਨ ਦੇ ਜਥੇਦਾਰ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਪੰਥਕ ਹਸਤੀਆਂ ਸ਼ਿਰਕਤ ਕਰਨਗੀਆ।
ਜਿੰਨਾ ਥਾਂਵਾਂ ਤੇ ਭਾਈ ਜੈਤਾ ਜੀ ਦਿੱਲੀ ਤੋਂ ਆਉਂਦਿਆਂ ਰੁਕੇ ਉਨ੍ਹਾਂ ਥਾਂਵਾਂ ਚੋ ਹੁੰਦਾ ਹੋਇਆ ਵਿਸ਼ਾਲ ਨਗਰਕੀਰਤਨ ਵੀ ਅਨੰਦਪੁਰ ਸਾਹਿਬ ਪਹੁੰਚਿਆ।
ਜਿਸ ਵਿੱਚ ਨਿਹੰਗ ਸਿੰਘ ਦੇ ਦਲ ਜੰਗਜੂ ਕਰਤੱਵ ਦਿਖਾ ਉਸ ਲਾਸਾਨੀ ਇਤਿਹਾਸ ਨੂੰ ਯਾਦ ਕੀਤਾ ਗਿਆ