Rally in villages of Moga: ਮੋਗਾ ਜ਼ਿਲ੍ਹੇ 'ਚ ਹੁਣ ਮੋਟਰਸਾਈਕਲ ਰੈਲੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਦਰਾਂ 'ਤੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਪੰਜਾਬ 'ਚ ਆਏ ਦਿਨ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Download ABP Live App and Watch All Latest Videos
View In Appਇਸ ਦੇ ਨਾਲ ਹੀ ਹੁਣ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ। ਇਸ ਦੌਰਾਨ ਹੁਣ ਕਿਸਾਨਾਂ ਦੇ ਹੱਕ 'ਚ ਯੂਥ ਆਇਆ ਹੈ।
ਇਸ ਰੈਲੀ 'ਚ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਹਿੱਸਾ ਲਿਆ।
ਨੌਜਵਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹੱਕ ਵਿੱਚ ਤੇ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਕੇ ਸਹੀਦੀ ਦਿਹਾੜੇ ਨੂੰ ਸਮਰਪਿਤ ਤੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਮੰਗਲਵਾਰ ਨੂੰ ਮੋਟਰਸਾਈਕਲ ਰੈਲੀ ਕੱਢੀ।
ਨੌਜਵਾਨਾਂ ਨੇ ਇਸ ਰੈਲੀ ਵਿੱਚ ਇਹ ਸੁਨੇਹਾ ਦਿੱਤਾ ਕਿ ਜਦੋਂ ਤੱਕ ਇਹ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਸਾਡਾ ਸੰਘਰਸ਼ ਜਾਰੀ ਰਹੇਗਾ।
ਇਸ ਦੇ ਨਾਲ ਹੀ ਹੁਣ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਮੋਟਰਸਾਈਕਲ ਰੈਲੀਆਂ ਕੱਢੀਆਂ ਗਈਆਂ। ਇਸ ਦੌਰਾਨ ਹੁਣ ਕਿਸਾਨਾਂ ਦੇ ਹੱਕ 'ਚ ਯੂਥ ਆਇਆ ਹੈ।