ਕਿਸਾਨਾਂ ਦੇ ਹੱਕ 'ਚ ਦੇਸ਼ ਭਰ 'ਚ ਝੂਲੇ ਕਾਲੇ ਝੰਡੇ, ਵੇਖੋ ਇਹ ਖਾਸ ਤਸਵੀਰਾਂ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।ਅੱਜ ਕਿਸਾਨ ਅੰਦੋਲਨ ਦੇ ਛੇ ਮਹੀਨੇ ਬੀਤ ਗਏ ਹਨ।
Download ABP Live App and Watch All Latest Videos
View In Appਕਿਸਾਨਾਂ ਨੇ ਸਾਰੇ ਦੇਸ਼ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ।
ਕਿਸਾਨਾਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਵੀ ਫੂਕੇ, ਅਤੇ ਕੇਂਦਰ ਖਿਲਾਫ ਨਾਅਰੇਬਾਜ਼ੀ ਕੀਤੀ
ਟਿੱਕਰੀ ਬਾਰਡਰ ਤੇ ਵੀ ਕਿਸਾਨ ਕਾਲਾ ਦਿਵਸ ਮਨਾ ਰਹੇ ਹਨ।
ਕਿਸਾਨਾਂ ਦੀ ਇਸ ਅਪੀਲ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਅਲਰਟ ਹੋ ਗਈ ਹੈ।ਦੇਸ਼ ਦੇ 14 ਪ੍ਰਮੁੱਖ ਵਿਰੋਧੀ ਦਲਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਦੇਸ਼-ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ।
ਇਨ੍ਹਾਂ 'ਚ ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵਸੇਨਾ, ਡੀਐਮਕੇ, ਝਾਮੁਮੋ, ਜੇਕੇਪੀਏ, ਸਪਾ, ਬੀਐਸਪੀ, ਆਰਜੇਡੀ, ਸੀਪੀਆਈ, ਸੀਪੀਐਮ ਤੇ ਆਮ ਆਦਮੀ ਪਾਰਟੀ ਵੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਅੱਜ ਕਾਲਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਮਜੀਠੀਆ ਨੇ ਵੀ ਆਪਣੀ ਰਿਹਾਇਸ਼ ਤੇ ਕਾਲਾ ਝੰਡਾ ਲਗਾਕੇ ਕਿਸਾਨਾਂ ਨੂੰ ਸਮਰਥਨ ਦਿੱਤਾ।
ਪੰਜਾਬ ਵਿੱਚ ਬੀਜੇਪੀ ਨੂੰ ਛੱਡ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਾਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ।