ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ, ਵੇਖੋ ਤਸਵੀਰਾਂ
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ।
Download ABP Live App and Watch All Latest Videos
View In Appਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਸ੍ਰੋਮਣੀ ਕਮੇਟੀ ਵੱਲੋਂ ਅੱਜ ਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਮਾਗਮ ਕੀਤੇ ਜਾ ਰਹੇ ਹਨ।
ਇਸ ਮੌਕੇ ਗਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਿੱਖ ਕੌਮ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਤੇ ਗੁਰੂ ਮਹਾਰਾਜ ਜੀ ਦੇ ਦੱਸੇ ਮਾਰਗ ਤੇ ਚੱਲਣ ਲਈ ਕਿਹਾ।
ਉਨ੍ਹਾਂ ਕਿਹਾ ਗੁਰਬਾਣੀ ਨਾਲ ਜੁੜੋ, ਗੁਰੂ ਮਹਾਰਾਜ ਦੇ ਦੱਸੇ ਮਾਰਗ ਤੇ ਚੱਲੋ ਤੇ ਮਿਲਜੁਲ ਕੇ ਰਹੋ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਬਹੁਤ ਹੀ ਵੱਡਾ ਤੇ ਖੁਸ਼ੀ ਦਾ ਦਿਹਾੜਾ ਹੈ। ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ ਵਿੱਚ ਸੱਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।--------(ਪਰਮਜੀਤ ਸਿੰਘ ਦੀ ਰਿਪੋਰਟ)