ਮਾਘੀ ਮੌਕੇ ਦੇਸ਼-ਵਿਦੇਸ਼ ਤੋਂ ਆਈ ਸੰਗਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਈ ਨਤਮਸਕ , ਵੇਖੋ ਤਸਵੀਰਾਂ
Mela Maghi Muktsar 2023: ਅੱਜ ਮਾਘੀ ਦੇ ਮੇਲੇ ਦੌਰਾਨ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਮਾਘੀ ਦੌਰਾਨ ਸਵੇਰੇ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।
Download ABP Live App and Watch All Latest Videos
View In Appਇੱਥੇ ਦੇਸ਼-ਵਿਦੇਸ਼ ਤੋਂ ਸੰਗਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚੀ ਹੈ। 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਦੌਰਾਨ ਅੱਜ ਸਵੇਰੇ 12 ਵਜੇ ਦੇ ਕਰੀਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਇਸ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚੀ।
ੰਗਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਈ ਤੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰ ਕੇ ਗੁਰੂ ਕਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਆਪਣੇ ਚਾਲੀ ਸਿੰਘਾਂ ਦਾ ਬੇਦਾਵਾ ਪਾੜ ਕੇ ਉਨ੍ਹਾਂ ਦੀ ਟੁੱਟੀ ਗੰਡ ਕੇ ਉਨ੍ਹਾਂ ਚਾਲੀ ਸਿੰਘਾਂ ਨੂੰ ਮੁਕਤੀ ਦਾ ਵਰ ਦਿੱਤਾ ਸੀ।
ਇਸ ਖਿਦਰਾਣੇ ਦੀ ਢਾਬ ਨੂੰ ਮੁਕਤਸਰ ਦਾ ਨਾਮ ਦਿੱਤਾ ਸੀ। ਉਦੋਂ ਤੋਂ ਹੀ ਹਰ ਸਾਲ ਮਾਘ ਮਹੀਨੇ ਦੀ ਪਹਿਲੀ ਤਰੀਕ ਨੂੰ ਮਾਘੀ ਦਾ ਮੇਲਾ ਮਨਾਇਆ ਜਾਂਦਾ ਹੈ। ਉੱਥੇ ਹੀ ਹਰ ਸਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ 40 ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲੇ ਦਾ ਸਮਾਗਮ ਕਰਵਾਈਆਂ ਜਾਂਦਾ ਹੈ।
ਜਿੱਥੇ ਕਿ ਦੇਸ਼-ਵਿਦੇਸ਼ ਤੋਂ ਸੰਗਤ ਗੁਰੂਦਵਾਰਾ ਟੁੱਟੀ ਗੰਡੀ ਸਾਹਿਬ ਵਿਖੇ ਨਤਮਸਕਤ ਹੁੰਦੀ ਹੈ।
ਸਨਾਨ ਕਰਕੇ ਤੇ ਗੁਰੂ ਕਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਨੇ ਹਰ ਸਾਲ ਇਹ ਮਾਘੀ ਮੇਲਾ ਸ੍ਰੀ ਮੁਕਤਸਰ ਸਹੀਬ ਵਿਖੇ ਬੜੀ ਹੀ ਸ਼ਰਧਾ ਭਾਵਨਾਂ ਨਾਲ ਮਨਾਇਆਂ ਜਾਂਦਾ ਹੈ ਤੇ ਦੂਰੋਂ ਨੇੜਿਓ ਵੱਡੀ ਗਿਣਤੀ ਵਿੱਚ ਲੋਕ ਇਸ ਮਾਘੀ ਮੇਲੇ ਵਿੱਚ ਪਹੁੰਚਦੇ ਹਨ।