ਪੜਚੋਲ ਕਰੋ
Operation Seal-3- ਪੰਜਾਬ 'ਚ ਅਪਰੇਸ਼ਨ ਸੀਲ-3 ਤਹਿਤ 49 ਗ੍ਰਿਫਤਾਰ, 40 ਲੋਕਾਂ 'ਤੇ FIR
Operation Seal-3-ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਅਪਰੇਸ਼ਨ ਸੀਲ-3 ਚਲਾਇਆ ਹੋਇਆ ਹੈ। ਇਸ ਤਹਿਤ 10 ਜ਼ਿਲ੍ਹਿਆਂ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਗਈ। 5750 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ।

( Image Source :Punjab Police India facebook)
1/5

ਪੰਜਾਬ 'ਚ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ ਖਿਲਾਫ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਪੁਲਿਸ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਖੁਫ਼ੀਆ ਜਾਣਕਾਰੀ ਮਿਲੀ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸ਼ਨੀਵਾਰ ਨੂੰ ਚਾਰ ਗੁਆਂਢੀ ਰਾਜਾਂ ਦੀ ਸਰਹੱਦ ਅਤੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਨਾਕਾਬੰਦੀ ਕਰ ਦਿੱਤੀ।
2/5

ਪੁਲਿਸ ਨੇ ਵਾਹਨਾਂ ਦੀ ਚੈਕਿੰਗ ਕਰਦਿਆਂ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਪੰਜਾਬ ਭਰ ਵਿੱਚ ਕਰੀਬ 5750 ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਨੇ 49 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 40 ਲੋਕਾਂ ਖਿਲਾਫ ਐੱਫ.ਆਈ.ਆਰ. ਵੀ ਦਰਜ ਕੀਤੀ।
3/5

ਜਿੱਥੇ ਪੂਰੇ ਸੂਬੇ ਵਿੱਚ 5750 ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਦਕਿ 329 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ 25 ਤੋਂ ਵੱਧ ਵਾਹਨ ਜ਼ਬਤ ਕੀਤੇ ਗਏ।
4/5

ਇਸ ਕਾਰਵਾਈ ਦੌਰਾਨ ਪੁਲਿਸ ਨੇ ਕਰੀਬ 30 ਕਿਲੋ ਭੁੱਕੀ, 500 ਗ੍ਰਾਮ ਚਰਸ, 374 ਗ੍ਰਾਮ ਹੈਰੋਇਨ, 350 ਲੀਟਰ ਲਾਹਣ, 263 ਲੀਟਰ ਸ਼ਰਾਬ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰੇਸ਼ਨ ਸੀਲ-3 ਚਲਾਇਆ।
5/5

ਅਪਰੇਸ਼ਨ ਸੀਲ-3 ਤਹਿਤ ਸੂਬੇ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਅਪਰੇਸ਼ਨ ਦਾ ਮਕਸਦ ਸਿਰਫ ਨਸ਼ੇ 'ਤੇ ਕਾਬੂ ਪਾਉਣਾ ਹੈ। ਇਸ ਅਪਰੇਸ਼ਨ ਤਹਿਤ ਚਾਰ ਰਾਜਾਂ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਗਈ।
Published at : 20 Aug 2023 12:56 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਚੰਡੀਗੜ੍ਹ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
