ਪੜਚੋਲ ਕਰੋ
Panchayat land: ਪੰਜਾਬ ਸਰਕਾਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
Minister vacates Panchayat land: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ।

Panchayat land
1/9

ਪੰਚਾਇਤ ਮੰਤਰੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ।
2/9

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ।
3/9

ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ।
4/9

ਇਸ ਤੋਂ ਇਲਾਵਾ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ।
5/9

ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।
6/9

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
7/9

ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।
8/9

ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ
9/9

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ।
Published at : 14 Jun 2023 08:58 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕ੍ਰਿਕਟ
ਆਟੋ
Advertisement
ਟ੍ਰੈਂਡਿੰਗ ਟੌਪਿਕ
