Panchayat land: ਪੰਜਾਬ ਸਰਕਾਰ ਨੇ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
ਪੰਚਾਇਤ ਮੰਤਰੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ।
Download ABP Live App and Watch All Latest Videos
View In Appਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ।
ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ।
ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।
ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ।