ਪੇਗਾਸਸ ਮਾਮਲਾ: ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਪੰਜਾਬ ਪ੍ਰੈਸ ਕਲੱਬ ਵਲੋਂ ਰੋਸ ਮਾਰਚ
ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ , ਸਤਨਾਮ ਸਿੰਘ ਮਾਣਕ, ਮਨਦੀਪ ਸ਼ਰਮਾ, ਮਲਕੀਤ ਬਰਾੜ ਅਤੇ ਪਾਲ ਸਿੰਘ ਨੌਲੀ ਦੀ ਅਗਵਾਈ ਹੇਠ ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਹਿੱਸਾ ਲਿਆ।
Download ABP Live App and Watch All Latest Videos
View In Appਇਹ ਰੋਸ ਮਾਰਚ ਪੰਜਾਬ ਪ੍ਰੈੱਸ ਕਲੱਬ ਤੋਂ ਸ਼ੁਰੂ ਹੋ ਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਯਾਦ ਵਿਚ ਬਣੇ ਚੌਂਕ ਤੱਕ ਗਿਆ। ਪੱਤਰਕਾਰਾਂ ਨੇ ਇਕ ਸੁਰ ਹੁੰਦਿਆਂ ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਨਾਅਰੇਬਾਜ਼ੀ ਕੀਤੀ।
ਪੱਤਰਕਾਰ ਭਾਈਚਾਰੇ ਨੇ ਇਸ ਮਾਮਲੇ ਨੂੰ ਦੇਸ਼ ਦੇ ਲੋਕਾਂ ਦੀ ਨਿੱਜਤਾ ਦੇ ਅਧਿਕਾਰ ਅਤੇ ਪ੍ਰੈਸ ਦੀ ਆਜ਼ਾਦੀ ਤੇ ਲੁਕਵਾਂ ਹਮਲਾ ਦਸਿਆ। ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੱਤਰਕਾਰਾਂ ਦੀ ਜਸੂਸੀ ਕਰਵਾਉਣੀ ਬਹੁਤ ਮੰਦਭਾਗੀ ਗੱਲ ਹੈ ਅਤੇ ਇਹ ਜਮਹੂਰੀ ਕਦਰਾਂ ਕੀਮਤਾਂ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ।
ਉਨ੍ਹਾਂ ਇਸ ਗੰਭੀਰ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਜ਼ਰਾਇਲ ਦੀ ਕੰਪਨੀ ਐਸ.ਐਸ.ਓ ਗਰੁੱਪ ਵੱਲੋਂ ਖਰੀਦੇ ਗਏ ਇਸ ਸੌਫਟਵੇਅਰ ਬਾਰੇ ਕੇਂਦਰ ਸਰਕਾਰ ਆਪਣੀ ਸਥਿਤੀ ਸਪਸ਼ਟ ਕਰੇ ਅਤੇ ਇਸ ਗੱਲ ਦੀ ਜਾਂਚ ਕਰਵਾਏ ਕਿ ਅਜਿਹਾ ਘਿਣੌਨਾ ਅਪਰਾਧ ਕਿਸ ਦੇ ਇਸ਼ਾਰੇ ਤੇ ਕੀਤਾ ਜਾ ਰਿਹਾ ਸੀ।
ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੋਦੀ ਸਰਕਾਰ ਨਾਲ ਅਸਹਿਮਤੀ ਰੱਖਣ ਵਾਲੇ ਪੱਤਰਕਾਰਾਂ ਤੇ ਹੋਰ ਕਾਰਕੁੰਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਸਾਫਟਵੇਅਰ ਜਿਸ ਦੀ ਕੀਮਤ ਕਰੋੜਾਂ ਰੁਪਏ ਹੈ, ਉਸ ਬਾਰੇ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਸੁਪਰੀਮ ਕੋਰਟ ਦੇ ਮੌਜ਼ੂਦਾ ਜੱਜ ਕੋਲੋਂ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।