Poonch Terror Attack: ਨਮ ਹੋਈਆਂ ਅੱਖਾਂ, ਪੁੰਛ ਸ਼ਹੀਦਾਂ ਦੀ ਅੰਤਿਮ ਯਾਤਰਾ 'ਚ ਗੂੰਜੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ, ਵੇਖੋ ਤਸਵੀਰਾਂ
ਭਾਰਤੀ ਫੌਜ ਨੂੰ ਆਪਣੇ ਜਵਾਨਾਂ 'ਤੇ ਮਾਣ ਹੈ। ਫੌਜ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Download ABP Live App and Watch All Latest Videos
View In Appਇਨ੍ਹਾਂ ਫੌਜੀ ਜਵਾਨਾਂ ਦੀ ਮ੍ਰਿਤਕ ਦੇਹਾਂ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਗਿਆ। ਜਿੱਥੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।
ਸ਼ਹੀਦ ਹਰਕਿਸ਼ਨ ਸਿੰਘ ਗੁਰਦਾਸਪੁਰ ਦੇ ਤਲਵੰਡੀ ਭਰਥ ਦਾ ਰਹਿਣ ਵਾਲਾ ਸੀ। ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚੀ ਤਾਂ ਉਨ੍ਹਾਂ ਦੀ ਮਾਂ ਦੇ ਹੰਝੂ ਨਹੀਂ ਰੁਕੇ। ਪਤਨੀ ਦਲਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਦੋਂ ਫੌਜ ਦੇ ਜਵਾਨ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਪੁੱਜੇ ਤਾਂ ਪੂਰਾ ਪਿੰਡ ਭਾਰਤ ਮਾਤਾ ਦੀ ਜੈ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਮਨਦੀਪ ਸਿੰਘ ਆਪਣੇ ਪਿੱਛੇ ਮਾਤਾ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਤਿਰੰਗਾ ਯਾਤਰਾ ਕੱਢੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਜਲਦੀ ਹੀ ਕੀਤਾ ਜਾਵੇਗਾ।
ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਪੁੱਜੇ, ਉਨ੍ਹਾਂ ਦੀ ਪਤਨੀ ਅਤੇ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮੋਗਾ ਦੇ ਪਿੰਡ ਚੜਿੱਕ ਦੇ ਰਹਿਣ ਵਾਲੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਵੀ ਪਿੰਡ ਪੁੱਜ ਗਈ ਹੈ।
ਸ਼ਹੀਦ ਕੁਲਵੰਤ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਲੋਕ ਨਮ ਅੱਖਾਂ ਨਾਲ ਆਪਣੇ ਪਿੰਡ ਦੇ ਪੁੱਤਰ ਨੂੰ ਵਿਦਾਈ ਦਿੰਦੇ ਹਨ।