ਬਾਘਾਪੁਰਾਣਾ 'ਚ ਸੁਖਬੀਰ ਬਾਦਲ ਦਾ ਤਿੱਖਾ ਵਿਰੋਧ, ਕਿਸਾਨਾਂ 'ਤੇ ਲਾਠੀਚਾਰਜ
ਸੁਖਬੀਰ ਬਾਦਲ 100 ਦਿਨ ਪੰਜਾਬ ਯਾਤਰਾ 'ਤੇ ਹਨ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Download ABP Live App and Watch All Latest Videos
View In Appਅੱਜ ਮੋਗਾ ਦੇ ਬਾਘਾਪੁਰਾਣਾ ਵਿੱਚ ਸੁਖਬੀਰ ਬਾਦਲ ਰੈਲੀ ਕਰਨ ਪਹੁੰਚੇ। ਇਸ ਦੌਰਾਨ ਪੁਲਿਸ ਨੇ 2 ਕਿਲੋਮੀਟਰ ਪਹਿਲਾਂ ਬੇਰੀਕੇਡਿੰਗ ਲਾ ਕੇ ਕਿਸਾਨਾਂ ਨੂੰ ਰੋਕ ਦਿੱਤਾ।
ਕਿਸਾਨ ਯੂਨੀਅਨ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕਰਨ ਲਈ ਅੱਗੇ ਆਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਵੱਲੋਂ ਲਗਾਈ ਗਈ ਬੈਰੀਕੇਡਿੰਗ ਨੂੰ ਕਿਸਾਨਾਂ ਨੇ ਤੋੜ ਦਿੱਤਾ।
ਇਸ ਕੋਸ਼ਿਸ਼ ਮਗਰੋਂ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਪੁਲਿਸ ਵੱਲੋਂ ਰਸਤਾ ਰੋਕਣ ਕਰਕੇ ਕਿਸਾਨਾਂ ਨੇ ਖੇਤਾਂ ਵਿੱਚੋਂ ਲੰਘ ਕੇ ਅੱਗੇ ਆਉਣ ਦੀ ਕੋਸ਼ਿਸ਼ ਕੀਤੀ ਗਈ।
ਮੌਕੇ 'ਤੇ ਸਥਿਤੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਵੀ ਪੁਲਿਸ ਨੇ ਲਾਠੀਚਾਰਜ ਕੀਤਾ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਅਸੀਂ ਸਾਰੇ ਰਾਜਨੀਤਕ ਪਾਰਟੀ ਦਾ ਜੰਮਕੇ ਵਿਰੋਧ ਕਰਾਂਗੇ।
ਸੁਖਬੀਰ ਬਾਦਲ ਦੀ ਰੈਲੀ ਦਾ ਕਿਸਾਨਾਂ ਵਲੋਂ ਵਿਰੋਧ
ਸੁਖਬੀਰ ਬਾਦਲ ਦੀ ਰੈਲੀ ਦਾ ਕਿਸਾਨਾਂ ਵਲੋਂ ਵਿਰੋਧ