ਪੜਚੋਲ ਕਰੋ
Public Holiday: ਸਰਕਾਰੀ ਛੁੱਟੀ ਦਾ ਐਲਾਨ, ਭਲਕੇ ਪੰਜਾਬ 'ਚ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਭਲਕੇ ਪੰਜਾਬ ਸੂਬੇ ਦੇ ਵਿੱਚ ਛੁੱਟੀ ਰਹੇਗੀ। ਜਿਸ ਕਰਕੇ ਸਕੂਲ-ਕਾਲਜ ,ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦਈਏ ਕਿ ਮਈ ਮਹੀਨੇ ਵਿੱਚ ਮਹਾਰਾਸ਼ਟਰ ਦਿਵਸ ਜਾਂ ਮਜ਼ਦੂਰ ਦਿਵਸ ਦੇ ਮੌਕੇ 'ਤੇ ਬੈਂਕਾਂ ਵਿੱਚ ਛੁੱਟੀ ਰਹੇਗੀ..
image source twitter
1/5

ਮਈ ਮਹੀਨੇ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ। ਪੰਜਾਬ ਸਰਕਾਰ ਨੇ ਦਿਨ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।
2/5

ਪੰਜਾਬ ਸਰਕਾਰ ਨੇ ਇਸ ਦਿਨ ਲੇਬਰ ਡੇਅ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫਤਰ ਬੰਦ ਰਹਿਣਗੇ।
3/5

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੰਗਲਵਾਰ 29 ਅਪ੍ਰੈਲ, 2025 ਨੂੰ ਭਗਵਾਨ ਪਰਸ਼ੂ ਰਾਮ ਜਯੰਤੀ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ। ਦੱਸ ਦਈਏ ਅਪ੍ਰੈਲ ਦੇ ਮਹੀਨੇ ਵਿਚ ਬਹੁਤ ਸਾਰੀਆਂ ਗਜ਼ਟਿਡ ਛੁੱਟੀਆਂ ਆਈਆਂ ਸਨ।
4/5

ਦੱਸ ਦਈਏ ਕਿ ਅਪ੍ਰੈਲ ਮਹੀਨੇ 'ਚ 7 Gazetted holidays ਆਈਆਂ ਸਨ, ਜਦਕਿ ਮਈ ਮਹੀਨੇ ਵਿਚ ਸਿਰਫ 2 ਹੀ ਗਜ਼ਟਿਡ ਆਈਆਂ ਹਨ।
5/5

ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।
Published at : 30 Apr 2025 03:46 PM (IST)
ਹੋਰ ਵੇਖੋ
Advertisement
Advertisement




















