Punjab Cabinet 2022 : CM ਭਗਵੰਤ ਮਾਨ ਨੇ ਮੰਤਰੀਆਂ ਨੂੰ ਵੰਡੇ ਵਿਭਾਗ, ਦੇਖੋ ਤਸਵੀਰਾਂ
Bhagwant Mann Cabinet: ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਕੁਰਸੀ 'ਤੇ ਭਗਵੰਤ ਮਾਨ ਨੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਵੀ ਵਿਭਾਗਾਂ ਦੀ ਵੰਡ ਕੀਤੀ ਹੈ। ਮੁੱਖ ਮੰਤਰੀ ਨੇ ਗ੍ਰਹਿ ਅਤੇ ਨਿਆਂ ਵਿਭਾਗ ਆਪਣੇ ਕੋਲ ਰੱਖੇ ਹਨ। ਆਓ ਜਾਣਦੇ ਹਾਂ ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਹੋਏ ਮੰਤਰੀਆਂ ਵਿੱਚੋਂ ਕਿਹੜੇ-ਕਿਹੜੇ ਮੰਤਰੀਆਂ ਨੂੰ ਕਿਸ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
Download ABP Live App and Watch All Latest Videos
View In Appਡਾ: ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ |
ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਹੋਏ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭਗਵੰਤ ਮਾਨ ਨੇ ਵਿਜੀਲੈਂਸ, ਪ੍ਰਸੋਨਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਸੰਸਦੀ ਮਾਮਲੇ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਸੂਚਨਾ ਅਤੇ ਲੋਕ ਸੰਪਰਕ ਸਮੇਤ 27 ਵਿਭਾਗ ਆਪਣੇ ਕੋਲ ਰੱਖੇ ਹਨ।
ਡਾ: ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਦਿੜ੍ਹਬਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਪਾਲ ਸਿੰਘ ਚੀਮਾ ਨੂੰ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਤੇ ਸਹਿਕਾਰਤਾ ਵਿਭਾਗ ਦਿੱਤੇ ਗਏ ਹਨ।
ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਭਾਰਤੀ (ਗੈਰ-ਨਿਵਾਸੀ ਭਾਰਤੀ) ਮਾਮਲਿਆਂ ਦੇ ਵਿਭਾਗ ਅਲਾਟ ਕੀਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਦਾ ਚਾਰਜ ਦਿੱਤਾ ਗਿਆ ਹੈ।
ਬ੍ਰਹਮ ਸ਼ੰਕਰ ਜ਼ਿੰਪਾ ਨੂੰ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਸਭ ਤੋਂ ਘੱਟ ਉਮਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਤੇ ਵਿਧਾਨਿਕ ਮਾਮਲੇ, ਖਾਣਾਂ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਤੇ ਜੇਲ੍ਹਾਂ ਦੇ ਵਿਭਾਗ ਦਿੱਤੇ ਗਏ ਹਨ।