ਟੋਕੀਓ ਓਲੰਪਿਕ ਜੇਤੂਆਂ ਲਈ ਕੈਪਟਨ ਅਮਰਿੰਦਰ ਸਿੰਘ ਬਣੇ ਕੁੱਕ, ਖਾਣਾ ਪਕਾਉਂਦਿਆਂ ਦੀਆਂ ਵੇਖੋ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਟੋਕੀਓ ਓਲੰਪਿਕ ਤਮਗਾ ਜੇਤੂਆਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਅਤੇ ਉਨ੍ਹਾਂ ਲਈ ਸੁਆਦੀ ਪਕਵਾਨ ਤਿਆਰ ਕੀਤੇ।
Download ABP Live App and Watch All Latest Videos
View In Appਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਖਾਣਾ ਤਿਆਰ ਕੀਤੇ ਜਾ ਰਹੇ ਭਾਂਡਿਆਂ ਤੋਂ ਸਿੱਧਾ ਪਰੋਸਿਆ ਜਾਂਦਾ ਹੈ, ਤਾਂ ਸਵਾਦ ਹਮੇਸ਼ਾ ਵਧੀਆ ਹੁੰਦਾ ਹੈ। ਮੀਨੂ ਵਿੱਚ ਮਟਨ ਖਾਰਾ ਪਿਸ਼ੋਰੀ, ਲੌਂਗ ਇਲਾਇਚੀ ਚਿਕਨ, ਆਲੂ ਕੋਰਮਾ, ਦਾਲ ਮਸਰੀ, ਮੁਰਗ ਕੋਰਮਾ, ਦੁਗਾਨੀ ਬਿਰਯਾਨੀ ਅਤੇ ਜ਼ਰਦਾ ਰਾਈਸ ਸ਼ਾਮਲ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਖਿਡਾਰੀਆਂ ਲਈ ਪਕਵਾਨ ਤਿਆਰ ਕੀਤੇ ਬਲਕਿ ਉਨ੍ਹਾਂ ਦੇ ਫਾਰਮ ਹਾਊਸ 'ਤੇ ਵਿਸ਼ੇਸ਼ ਮਹਿਮਾਨਾਂ ਨੂੰ ਖੁਦ ਖਾਣਾ ਵੀ ਪਰੌਸਿਆ।
ਕੈਪਟਨ ਖਿਡਾਰੀਆਂ ਦੇ ਸਵਾਗਤ ਤੋਂ ਪਹਿਲਾਂ ਹੀ ਖਾਣਾ ਤਿਆਰ ਕਰਨ ਵਿੱਚ ਰੁੱਝੇ ਹੋਏ ਸੀ, ਉਨ੍ਹਾਂ ਨੇ ਖਿਡਾਰੀਆਂ ਲਈ ਆਪਣੇ ਹੱਥਾਂ ਨਾਲ ਪਕਵਾਨ ਤਿਆਰ ਕੀਤੇ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਟੋਕੀਓ ਓਲੰਪਿਕ ਦੇ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਆਪਣੇ ਹੱਥਾਂ ਨਾਲ ਭੋਜਨ ਪਰੋਸਦੇ ਹਨ। ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭੋਜਨ ਸ਼ਾਨਦਾਰ ਸੀ।
ਹਰਿਆਣਾ ਦੇ ਪਾਣੀਪਤ ਨੇੜੇ ਖੰਡਾ ਪਿੰਡ ਦੇ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ 87.58 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਸੋਨੇ ਦਾ ਤਮਗਾ ਜਿੱਤਿਆ। ਚੋਪੜਾ ਵਿਅਕਤੀਗਤ ਸੋਨ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਖਿਡਾਰੀ ਹੈ। ਟਰੈਕ ਐਂਡ ਫੀਲਡ ਮੁਕਾਬਲੇ ਵਿੱਚ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲਾ ਉਹ ਭਾਰਤ ਦਾ ਪਹਿਲਾ ਅਥਲੀਟ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਓਲੰਪਿਕ ਤਮਗਾ ਜੇਤੂਆਂ ਲਈ ਸੁਆਦੀ ਪਕਵਾਨ ਤਿਆਰ ਕੀਤੇ, ਖੁਦ ਖਾਣਾ ਪਰੋਸਿਆ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਓਲੰਪਿਕ ਤਮਗਾ ਜੇਤੂਆਂ ਲਈ ਸੁਆਦੀ ਪਕਵਾਨ ਤਿਆਰ ਕੀਤੇ, ਖੁਦ ਖਾਣਾ ਪਰੋਸਿਆ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਓਲੰਪਿਕ ਤਮਗਾ ਜੇਤੂਆਂ ਲਈ ਸੁਆਦੀ ਪਕਵਾਨ ਤਿਆਰ ਕੀਤੇ, ਖੁਦ ਖਾਣਾ ਪਰੋਸਿਆ।