Capt. Amarinder Singh Birthday: 79ਵਾਂ ਜਨਮ ਦਿਨ ਮਨਾ ਰਹੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ 'ਤੇ ਸ਼ੁਭਕਾਮਨਾ ਕਰਦਿਆਂ ਉਨ੍ਹਾਂ ਲਈ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
Download ABP Live App and Watch All Latest Videos
View In Appਮੋਦੀ ਨੇ ਟਵੀਟ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਉਸ ਨੂੰ ਲੰਬੀ ਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।”
ਕੈਪਟਨ ਅਮਰਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ 11 ਮਾਰਚ, 1942 ਨੂੰ ਸ਼ਾਹੀ ਰਿਆਸਤ ਪਟਿਆਲੇ ਦੇ ਸ਼ਾਹੀ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦੀ ਗਿਣਤੀ ਕਾਂਗਰਸ ਦੇ ਸਭ ਤੋਂ ਮਜ਼ਬੂਤ ਲੀਡਰਾਂ 'ਚ ਹੁੰਦੀ ਹੈ।
ਇਹ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਪੰਜਾਬ ਦਾ ਦੂਜਾ ਕਾਰਜਕਾਲ ਹੈ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਰਾਜ ਦੇ ਮੁੱਖ ਮੰਤਰੀ ਰਹੇ।
2017 ਵਿਚ ਕੈਪਟਨ ਨੇ ਪੰਜਾਬ ਵਿਚ ਸੰਪੂਰਨ ਬਹੁਮਤ ਨਾਲ ਸਰਕਾਰ ਬਣਾਈ।
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਲੈ ਆਏ। 1980 ਵਿੱਚ ਉਹ ਪਹਿਲੀ ਵਾਰ ਲੋਕ ਸਭਾ ਲਈ ਚੁਣੇ ਗਏ। ਆਪ੍ਰੇਸ਼ਨ ਬਲੂ ਸਟਾਰ ਦੇ ਵਿਰੋਧ ਵਿੱਚ ਉਨ੍ਹਾਂ ਨੇ ਐਮਪੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਕਾਂਗਰਸ ਛੱਡ ਦਿੱਤੀ ਸੀ। ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੀ ਪਟਿਆਲਾ ਤੋਂ ਸੰਸਦ ਮੈਂਬਰ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ 1998 ਵਿੱਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਨੇ 2002 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ ਤੇ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
2007 ਵਿਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕੈਪਟਨ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਭੱਠਲ ਨੂੰ ਸੂਬਾ ਪ੍ਰਧਾਨ ਤੇ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਪਰ ਵਿਧਾਨ ਸਭਾ ਚੋਣਾਂ 2012 ਤੋਂ ਪਹਿਲਾਂ ਅਮਰਿੰਦਰ ਸਿੰਘ ਨੂੰ ਫਿਰ ਪ੍ਰਧਾਨ ਬਣਾਇਆ ਗਿਆ ਸੀ।
2017 ਵਿੱਚ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿੱਚ ਜ਼ਬਰਦਸਤ ਜਿੱਤ ਹਾਸਲ ਕੀਤੀ ਸੀ।