ਮੁੱਖ ਮੰਤਰੀ ਬਣਨ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ
ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ।
Download ABP Live App and Watch All Latest Videos
View In Appਚੰਨੀ ਦੇ ਨਾਲ ਦੋ ਦਰਜਨ ਦੇ ਕਰੀਬ ਵਿਧਾਇਕ ਪਹੁੰਚੇ। ਜਿਨਾਂ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ ਵੀ ਸ਼ਾਮਲ ਸਨ।
ਦਰਬਾਰ ਸਾਹਿਬ ਵਿਖੇ ਸਵੇਰੇ ਤੜਕੇ ਤਿੰਨ ਵਜੇ ਤੋਂ ਹੀ ਕਾਂਗਰਸ ਦੇ ਵਿਧਾਇਕ ਤੇ ਸੀਨੀਅਰ ਲੀਡਰ ਪੁੱਜਣੇ ਸ਼ੁਰੂ ਹੋ ਗਏ ਸਨ।
ਕਾਂਗਰਸ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਾਰਿਆਂ ਨੇ ਆਖਿਆ ਕਿ ਪੰਜਾਬ ਦੀ ਚੜਦੀ ਕਲਾ ਲਈ ਅੱਜ ਮੁੱਖ ਮੰਤਰੀ ਅਰਦਾਸ ਕਰਨ ਪੁੱਜੇ ਹਨ।
ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਚੰਨੀ ਨੇ ਪਿਛਲੇ ਦੋ ਦਿਨਾਂ 'ਚ ਐਕਟਿਵ ਰਹਿ ਕੇ ਦੱਸ ਦਿੱਤਾ ਹੈ ਕਿ ਕਾਂਗਰਸ ਇਨਾਂ ਚਾਰ ਮਹੀਨਿਆਂ 'ਚ ਲੋਕ ਭਲਾਈ ਦੇ ਕੰਮ ਕਰਨ ਲਈ ਦਿਨ ਰਾਤ ਇਕ ਕਰੇਗੀ।
ਡਾ. ਰਾਜਕੁਮਾਰ ਵੇਰਕਾ, ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਭੁੱਲਰ ਆਦਿ ਵਿਧਾਇਕਾਂ ਨੇ ਅਕਾਲੀ ਦਲ ਵੱਲੋਂ ਚੰਨੀ ਦੇ ਸੀਐਮ ਬਣਨ 'ਤੇ ਕਾਂਗਰਸ ਪਾਰਟੀ 'ਤੇ ਫਿਰਕਾਪ੍ਰਸਤੀ ਦੇ ਲਾਏ ਦੋਸ਼ਾਂ 'ਤੇ ਕਿਹਾ ਕਿ ਅਕਾਲੀ ਦਲ ਤਾਂ ਕਿਸੇ ਦਲਿਤ ਨੂੰ ਡਿਪਟੀ ਸੀਐਮ ਬਣਾਉਣ ਦੀ ਗੱਲ ਆਖਦਾ ਰਿਹੈ ਪਰ ਕਾਂਗਰਸ ਹਾਈਕਮਾਂਡ ਨੇ ਕਰ ਕੇ ਦਿਖਾ ਦਿੱਤਾ ਤੇ ਹੁਣ ਅਕਾਲੀ ਦਲ ਨੂੰ ਭੱਜਣ ਲਈ ਜਗਾ ਨਹੀਂ ਲੱਭ ਰਹੀ।