ਪੜਚੋਲ ਕਰੋ
Punjab News: ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੀ ਹੋਣਗੀਆਂ ਰਜਿਸਟਰੀਆਂ, CM ਮਾਨ ਦਾ ਫੈਸਲਾ, ਹੋਰ ਅਧਿਕਾਰੀਆਂ ਨੂੰ ਦਿੱਤੀ ਜ਼ਿੰਮੇਵਾਰੀ
ਮਾਲ ਵਿਭਾਗ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਸਮੂਹਿਕ ਹੜਤਾਲ ’ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਤਹਿਸੀਲਦਾਰਾਂ ਨਾਲ ਮੀਟਿੰਗ ਕਰ ਮਸਲੇ ਨੂੰ ਸੁਲਝਾਉਣ ਦੀ ਬਜਾਏ
image source twitter
1/5

ਮਾਲ ਵਿਭਾਗ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਸਮੂਹਿਕ ਹੜਤਾਲ ’ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਤਹਿਸੀਲਦਾਰਾਂ ਨਾਲ ਮੀਟਿੰਗ ਕਰ ਮਸਲੇ ਨੂੰ ਸੁਲਝਾਉਣ ਦੀ ਬਜਾਏ ਕਾਨੂੰਗੋ ਅਤੇ ਸੁਪਰਡੈਂਟਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਕਿ ਉਹ ਰਜਿਸਟਰੀਆਂ ਕਰਨ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ।
2/5

ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਸ ਸਬੰਧੀ ਲੁਧਿਆਣਾ ਜ਼ਿਲ੍ਹੇ ਦੀਆਂ 15 ਤਹਿਸੀਲਾਂ ਤੇ ਸਬ ਤਹਿਸੀਲਾਂ 'ਚ ਕਾਨੂੰਗੋ ਤਾਇਨਾਤ ਕਰ ਦਿੱਤੇ ਗਏ ਹਨ, ਜੋ ਅੱਜ ਹੀ ਜਾ ਕੇ ਲੋਕਾਂ ਦੀਆਂ ਰਜਿਸਟਰੀਆਂ ਕਰਨਗੇ।
3/5

ਡਿਪਟੀ ਕਮਿਸ਼ਨਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ ਪੂਰਬੀ ਵਿਖੇ ਸੁਪਰਡੈਂਟ ਰਾਜੇਸ਼ ਕੁਮਾਰ, ਲੁਧਿਆਣਾ ਪੱਛਮੀ ’ਚ ਸੁਪਰਡੈਂਟ ਹਰਵਿੰਦਰ ਸਿੰਘ, ਲੁਧਿਆਣਾ ਕੇਂਦਰੀ ਕਾਨੂੰਗੋ ਵਰੁਣ ਛਾਬੜਾ, ਸਮਰਾਲਾ ’ਚ ਕਾਨੂੰਗੋ ਹਰਜਿੰਦਰ ਕੌਰ, ਜਗਰਾਓਂ ’ਚ ਸੁਪਰਡੈਂਟ ਬਿਕਰਮਪਾਲ, ਰਾਏਕੋਟ ’ਚ ਸੁਪਰਡੈਂਟ ਸਰਬਜੀਤ ਸਿੰਘ, ਪਾਇਲ ’ਚ ਸੁਪਰਡੈਂਟ ਕੁਲਦੀਪ ਕੁਮਾਰ, ਖੰਨਾ ’ਚ ਸੁਪਰਡੈਂਟ ਹਰਮਿੰਦਰ ਕੌਰ, ਮੁਲਾਂਪੁਰ ਦਾਖਾ ’ਚ ਕਾਨੂੰਗੋ ਰਜਿੰਦਰ ਸਿੰਘ, ਕੂੰਮਕਲਾਂ ’ਚ ਕਾਨੂੰਗੋ ਪਰਮਜੀਤ ਸਿੰਘ, ਡੇਹਲੋਂ ’ਚ ਕਾਨੂੰਗੋ ਬਲਜੀਤ ਸਿੰਘ, ਸਿੱਧਵਾਂ ਬੇਟ ’ਚ ਕਾਨੂੰਗੋ ਰਣਜੀਤ ਸਿੰਘ, ਮਲੌਦ ’ਚ ਕਾਨੂੰਗੋ ਜਸਵੰਤ ਸਿੰਘ, ਮਾਛੀਵਾੜਾ ’ਚ ਕਾਨੂੰਗੋ ਜਸਪ੍ਰੀਤ ਸਿੰਘ ਅਤੇ ਸਾਹਨੇਵਾਲ ’ਚ ਕਾਨੂੰਗੋ ਵਰੁਣ ਕੁਮਾਰ ਰਜਿਸਟਰੀਆਂ ਕਰਨਗੇ।
4/5

ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।
5/5

ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇੱਕ ਕਾਨੂੰਨਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਸੀ ਕਿ ਸਦਰ ਕਾਨੂੰਨਗੋ ਨੂੰ ਅੱਜ ਇੱਕ ਦਿਨ ਲਈ ਸਬ- ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਸੀ ਅਤੇ ਉਨ੍ਹਾਂ ਅੱਜ ਰਜਿਸਟਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਲ ਅਫ਼ਸਰਾਂ ਦੀ ਹੜਤਾਲ ਜਾਰੀ ਰਹਿੰਦੀ ਹੈ ਤਾਂ ਉਪਰੋਕਤ ਚਾਰਜ ਦਾ ਸਮਾਂ ਵਧਾ ਦਿੱਤਾ ਜਾਵੇਗਾ।
Published at : 04 Mar 2025 02:00 PM (IST)
ਹੋਰ ਵੇਖੋ
Advertisement
Advertisement





















