Photos: ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਜਲੰਧਰ 'ਚ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ, ਵੇਖੋ ਤਸਵੀਰਾਂ
ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ ਪਰ ਉਨ੍ਹਾਂ ਦੀ ਵਿਸ਼ੇਸ਼ ਉਡਾਣ ਕਾਫੀ ਦੇਰੀ ਨਾਲ ਅੰਮ੍ਰਿਤਸਰ ਪਹੁੰਚੀ।
Download ABP Live App and Watch All Latest Videos
View In Appਇੱਥੇ ਪਹੁੰਚਣ ਤੋਂ ਬਾਅਦ ਰਾਹੁਲ ਆਪਣੇ ਉਮੀਦਵਾਰਾਂ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ।ਰਾਹੁਲ ਗਾਂਧੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਲਈ ਗਏ। ਪਰਿਕਰਮਾਂ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਹੱਥ ਵੀ ਜੋੜੇ।
ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।ਇਸ ਤੋਂ ਬਾਅਦ ਰਾਹੁਲ ਗਾਂਧੀ ਰਾਮ ਤੀਰਥ ਅਸਥਾਨ ਵਿਖੇ ਮੱਥਾ ਟੇਕਣ ਪਹੁੰਚੇ।
ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ।
ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਾਰੇ ਇੱਥੇ ਜਿੱਤ ਦੀ ਅਰਦਾਸ ਕਰਨ ਲਈ ਆਏ। ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਸ੍ਰੀ ਗਾਂਧੀ ਨੂੰ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ।
ਇਸ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋਣਗੇ। ਜਲੰਧਰ ਦੇ ਮਿੱਠਾਪੁਰ ਤੋਂ 3.30 ਤੋਂ 4.30 ਵਜੇ ਤੱਕ 'ਪੰਜਾਬ ਫਤਿਹ' ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।