ਪੜਚੋਲ ਕਰੋ
Rajnath Singh At Golden Temple: ਪੰਜਾਬ ਪਹੁੰਚ ਕੇ ਰਾਜਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੁਰਗਿਆਣਾ ਮੰਦਿਰ 'ਚ ਕੀਤੀ ਪੂਜਾ, ਵੇਖੋ ਤਸਵੀਰਾਂ
Rajnath Singh
1/5

Rajnath Singh At Golden Temple: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਅੱਜ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਪਹੁੰਚੇ। ਜਿੱਥੇ ਉਨ੍ਹਾਂ ਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਫਿਰ ਦੁਰਗਿਆਣਾ ਮੰਦਿਰ ਦੇ ਦਰਸ਼ਨ ਕੀਤੇ। ਵੇਖੋ ਇਹ ਤਸਵੀਰਾਂ....
2/5

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਸੂਬੇ ਵਿੱਚ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਇਸੇ ਕੜੀ ਵਿੱਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਪਹੁੰਚੇ ਹਨ।
3/5

ਪੰਜਾਬ ਪਹੁੰਚ ਕੇ ਰਾਜਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਰੱਖਿਆ ਮੰਤਰੀ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
4/5

ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਰਾਜਨਾਥ ਸਿੰਘ ਇੱਥੋਂ ਦੇ ਦੁਰਗਿਆਣਾ ਮੰਦਿਰ 'ਚ ਪੁੱਜੇ ਤੇ ਉੱਥੇ ਪੂਜਾ ਅਰਚਨਾ ਕੀਤੀ।
5/5

ਉੱਥੇ ਆਯੋਜਿਤ ਰੈਲੀ 'ਚ ਪਹੁੰਚੇ ਰਾਜਨਾਥ ਸਿੰਘ ਨੇ ਯੂਪੀ-ਬਿਹਾਰ 'ਤੇ ਸੀਐਮ ਚੰਨੀ ਦੇ ਬਿਆਨ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨੂੰ ਵੰਡ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਜਦੋਂ ਚੰਨੀ ਬੋਲ ਰਹੇ ਸਨ ਤਾਂ ਪ੍ਰਿਅੰਕਾ ਗਾਂਧੀ ਉੱਥੇ ਸੀ, ਜਨਤਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਤੇ ਦੂਜਾ ਦਿੱਲੀ ਤੋਂ ਆ ਕੇ ਇੱਥੇ ਸਰਕਾਰ ਬਣਾਉਣ ਦਾ ਦਾਅਵਾ ਕਰ ਰਿਹਾ ਹੈ।
Published at : 17 Feb 2022 03:26 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਚੰਡੀਗੜ੍ਹ
Advertisement
ਟ੍ਰੈਂਡਿੰਗ ਟੌਪਿਕ
