ਪੜਚੋਲ ਕਰੋ
Farmers: ਸਬਸਿਡੀ ਦਾ ਫਾਇਦਾ ਲੈਣ ਲਈ ਪੰਜਾਬ ਦੇ ਕਿਸਾਨ ਕਰਨ ਇਹ ਕੰਮ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ
( Image Source : AI )
1/7

ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਪ੍ਰਦਾਨ ਕਰਨ ਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।
2/7

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
Published at : 25 Apr 2025 02:53 PM (IST)
ਹੋਰ ਵੇਖੋ





















