ਪੜਚੋਲ ਕਰੋ
(Source: ECI/ABP News)
Punjab News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਸ਼ੁਰੂ ਕਰਨ ਦਾ ਐਲਾਨ, 1754 ਅਸਾਮੀਆਂ ਨੂੰ ਹਰੀ ਝੰਡੀ
ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿਚ ਖਾਲ੍ਹੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ..

image source twitter
1/6

ਦਿਵਿਆਂਗ ਵਿਅਕਤੀਆਂ (P. W. D.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿਚ ਖਾਲ੍ਹੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।
2/6

ਇੱਥੇ ਆਪਣੇ ਅਧਿਕਾਰਕ ਰਿਹਾਇਸ਼ 'ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਦਿਵਿਆਂਗ ਵਿਅਕਤੀਆਂ ਦੀਆਂ ਖਾਲ੍ਹੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ।
3/6

ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖਾਲ੍ਹੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।
4/6

CM ਮਾਨ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ।
5/6

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ।
6/6

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐੱਸ.ਆਈ.ਪੀ.ਡੀ.ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
Published at : 10 Dec 2024 08:51 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
