Punjab Monsoon : ਬਦਲਿਆ ਮੌਸਮ ਦਾ ਮਿਜ਼ਾਜ, ਪੰਜਾਬ, ਹਰਿਆਣਾ, ਹਿਮਾਚਲ 'ਚ ਕਈ ਥਾਈਂ ਮੀਂਹ, ਮਾਨਸੂਨ ਨੇ ਦਿੱਤੀ ਦਸਤਕ ?
Monsoon : ਪੰਜਾਬ 'ਤੇ ਚੰਡੀਗੜ੍ਹ ਵਾਸੀਆਂ ਨੂੰ ਅੱਜ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਸਹਿਣ ਤੋਂ ਬਾਅਦ ਅੱਜ ਸਵੇਰੇ ਭਾਰੀ ਬਾਰਸ਼ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਚੰਡੀਗੜ੍ਹ ਦੇ ਆਸ-ਪਾਸ ਇਲਾਕਿਆਂ 'ਚ ਭਾਰੀ ਬਾਰਸ਼ ਹੋ ਰਹੀ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਅੱਜ ਸਵੇਰੇ ਤੋਂ ਹੀ ਅਸਮਾਨ 'ਚ ਕਾਲੇ ਬੱਦਲ ਛਾਏ ਹੋਏ ਸੀ ਤੇ ਤੇਜ਼ ਹਵਾ ਚੱਲ ਰਹੀ ਸੀ।
Download ABP Live App and Watch All Latest Videos
View In Appਪੰਜਾਬ -ਚੰਡੀਗੜ੍ਹ ਸਮੇਤ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਮੌਸਮ 'ਚ ਬਦਲਾਅ ਆਇਆ ਹੈ। ਮਾਨਸੂਨ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਵੀਰਵਾਰ ਸਵੇਰੇ ਉਸ ਸਮੇਂ ਰਾਹਤ ਮਿਲੀ ,ਜਦੋਂ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਮੀਂਹ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਲਾਈ ਗਰਮੀ ਤੋਂ ਵੀ ਰਾਹਤ ਮਿਲੀ ਹੈ। ਪੰਜਾਬ -ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਭਾਰੀ ਮੀਂਹ ਪਿਆ ਹੈ ,ਜਿਸ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਆਈ ਹੈ।
ਮੀਂਹ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਕਰੀਬ 2 ਘੰਟੇ ਬਾਅਦ ਮੀਂਹ ਰੁਕ ਗਿਆ ਅਤੇ ਪਾਣੀ ਘੱਟ ਗਿਆ ਹੈ। ਆਈਐਮਡੀ ਦੇ ਚੰਡੀਗੜ੍ਹ ਸੈਂਟਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ 30 ਜੂਨ ਦੀ ਸਵੇਰ ਤੋਂ 1 ਜੁਲਾਈ ਦਰਮਿਆਨ ਕਦੇ ਵੀ ਮਾਨਸੂਨ ਸਮੇਂ ਆ ਸਕਦਾ ਹੈ।ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ 'ਤੇ ਪਹੁੰਚ ਗਿਆ ਹੈ।
ਓਧਰ ਦਿੱਲੀ ਵਿੱਚ ਅੱਜ ਜਾਂ ਕੱਲ੍ਹ ਮਾਨਸੂਨ ਦੇ ਸ਼ੁਰੂ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ 30 ਜੂਨ ਜਾਂ 1 ਜੁਲਾਈ ਨੂੰ ਦਿੱਲੀ ਵਿੱਚ ਆ ਸਕਦਾ ਹੈ। ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਹੁਣ ਸਵਾਲ ਉੱਠ ਰਹੇ ਹਨ ਕਿ ਕੀ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਸਹੀ ਸਾਬਤ ਹੋਈ ਹੈ ? ਕੀ ਦਿੱਲੀ 'ਚ ਮਾਨਸੂਨ ਆ ਗਿਆ ਹੈ ? ਹਾਲਾਂਕਿ ਮੌਸਮ ਵਿਭਾਗ ਨੇ ਅੱਜ ਤੱਕ ਮਾਨਸੂਨ ਦੇ ਦਾਖਲੇ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।
ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਇਸ ਕਾਰਨ ਮੌਸਮ ਵਿੱਚ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ (IMD) ਨੇ ਅਗਲੇ ਕਈ ਦਿਨਾਂ ਤੱਕ ਦਿੱਲੀ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 1 ਜੁਲਾਈ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ, ਜਦਕਿ ਥੋੜਾ ਜਿਹਾ ਮੀਂਹ ਪਵੇਗਾ। 4 ਜੁਲਾਈ ਨੂੰ ਭਾਰੀ ਮੀਂਹ ਦੇ ਨਾਲ-ਨਾਲ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।