Punjab News: ਪੰਜਾਬ ਸਰਕਾਰ ਵੱਲੋਂ ਉਠਾਇਆ ਵੱਡਾ ਕਦਮ, ਸ਼ੁਰੂ ਹੋਣਗੇ ਸਮਾਰਟ ਰਾਸ਼ਨ ਡਿਪੂ
ਸਰਕਾਰ ਵੱਲੋਂ ਸਮਾਰਟ ਰਾਸ਼ਨ ਡਿਪੂ ਸ਼ੁਰੂ ਕੀਤੇ ਜਾ ਰਹੇ ਹਨ। ਇਸ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਵੀ ਆਰੰਭ ਹੋ ਚੁੱਕੀ ਹੈ।
Download ABP Live App and Watch All Latest Videos
View In Appਦਰਅਸਲ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਪਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ।
ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।