ਪੜਚੋਲ ਕਰੋ
Punjab News: 3 ਦਿਨਾਂ ਦੇ ਪੰਜਾਬ ਦੌਰੇ 'ਤੇ ਕੇਜਰੀਵਾਲ, ਆਉਣ ਤੋਂ ਪਹਿਲਾਂ ਕੀਤਾ ਇਹ ਐਲਾਨ
Punjab News: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।
( Image Source : Freepik )
1/5

ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਉਸ ਦਾ ਉਦਘਾਟਨ ਕਰਾਂਗੇ।
2/5

ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ ਲੱਗੇਗੀ। ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਮਿਲੇ, ਉਸ ਵਿੱਚ ਅਸੀਂ ਭਾਗੀਦਾਰ ਹੋਈਏ, ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ। ਇਸ ਤੋਂ ਵੱਡਾ ਰਾਸ਼ਟਰ ਨਿਰਮਾਣ ਦਾ ਕੰਮ ਨਹੀਂ। ਮੈਂ ਅੱਜ ਉਸ ਸਕੂਲ ਨੂੰ ਦੇਖਣ ਲਈ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।
Published at : 13 Sep 2023 12:59 PM (IST)
ਹੋਰ ਵੇਖੋ





















