Punjab News: ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਇਹ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਅਗਲੇ ਹਫਤੇ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Download ABP Live App and Watch All Latest Videos
View In Appਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਜਾਣਕਾਰੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।