Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਹੋਏ ਅਹਿਮ ਫੈਸਲੇ, ਪੰਜਾਬ ਨੂੰ ਮਿਲਿਆ ਨਵਾਂ AG
ਸਰਕਾਰ ਕੈਬਨਿਟ ਨੇ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ।
Download ABP Live App and Watch All Latest Videos
View In Appਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ...
ਉਨ੍ਹਾਂ ਨੇ ਅੱਗੇ ਦੱਸਿਆ ਹੈ- SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ...ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ...ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ...
ਕੈਬਨਿਟ ਮੀਟਿੰਗ ਵਿੱਚ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਚਰਚਾ ਹੋਈ।
ਮੀਟਿੰਗ ਵਿੱਚ ਫੈਸਲਾ ਹੋਇਆ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਕੀਤੀ ਗਈ ਹੈ।