'ਅਗਨੀਪਥ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਗਏ ਮੋਦੀ ਸਰਕਾਰ ਦੇ ਪੁਤਲੇ, ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
Download ABP Live App and Watch All Latest Videos
View In Appਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਅੰਮ੍ਰਿਤਸਰ ਸਮੇਤ ਜਿਲ੍ਹੇ ਵਿੱਚ ਲਗਭਗ 18 ਥਾਵਾਂ ਉਤੇ ਮੋਦੀ ਦੇ ਪੁਤਲੇ ਫੂਕੇ ਗਏ।
ਗੋਲਡਨ ਗੇਟ ਵਿਖੇ ਕਿਸਾਨਾਂ, ਮਜਦੂਰਾਂ,ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੰਧੇਰ,ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।
ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।
ਜਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ, ਗੁਰਲਾਲ ਸਿੰਘ ਮਾਨ,ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵੱਲੋਂ ਚੋਣਾਂ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁੱਲ ਉਲਟ ਹੈ।
ਅੱਜ ਗੋਲਡਨ ਗੇਟ ਵਿਖੇ ਵਿਸ਼ਾਲ ਇਕੱਠ ਵੱਲੋਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਮਾਰਦੇ ਹੋਏ ਲੋਕ ਦੋਖੀ ਕੇਂਦਰ ਸਰਕਾਰ ਦਾ ਵੱਡਾ ਪੁਤਲਾ ਫੂਕਿਆ ਗਿਆ ਅਤੇ ਇਹ ਯੋਜਨਾ ਵਾਪਸ ਲੈਣ ਦੀ ਜੋਰਦਾਰ ਮੰਗ ਕੀਤੀ ਗਈ