ਪੜਚੋਲ ਕਰੋ
Punjab News: ਮੀਂਹ ਨੇ ਠਾਰੇ ਲੋਕ, ਅਗਲੇ 3 ਦਿਨਾਂ ਲਈ ਅਲਰਟ ਜਾਰੀ, ਹੋਰ ਜ਼ੋਰ ਫੜੇਗੀ ਠੰਡ
ਮੌਸਮ ਦੇ ਮਿਜਾਜ਼ ਬਦਲਣ ਮਗਰੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਪੈ ਰਿਹਾ ਹੈ। ਜਿਸ ਕਰਕੇ ਮੀਂਹ ਨੇ ਲੋਕ ਠਾਰ ਦਿੱਤੇ ਹਨ। ਮੀਂਹ ਦੇ ਨਾਲ-ਨਾਲ ਹੁਣ ਪੰਜਾਬ 'ਚ ਕੜਾਕੇ ਦੀ ਠੰਡ ਵੀ ਆਪਣਾ ਜ਼ੋਰ ਵਿਖਾਏਗੀ।

( Image Source : Freepik )
1/6

ਮੌਸਮ ਦੇ ਮਿਜਾਜ਼ ਬਦਲਣ ਮਗਰੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਪੈ ਰਿਹਾ ਹੈ। ਜਿਸ ਕਰਕੇ ਮੀਂਹ ਨੇ ਲੋਕ ਠਾਰ ਦਿੱਤੇ ਹਨ। ਮੀਂਹ ਦੇ ਨਾਲ-ਨਾਲ ਹੁਣ ਪੰਜਾਬ 'ਚ ਕੜਾਕੇ ਦੀ ਠੰਡ ਵੀ ਆਪਣਾ ਜ਼ੋਰ ਵਿਖਾਏਗੀ। ਪੰਜਾਬ 'ਚ ਅੱਜ ਸਵੇਰ ਤੋਂ ਹੀ ਸੀਤ ਲਹਿਰ ਦੇ ਨਾਲ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ।
2/6

ਮੌਸਮ ਵਿਭਾਗ ਨੇ ਅੱਜ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਕੁਝ ਥਾਵਾਂ 'ਤੇ ਗੜੇਮਾਰੀ ਤੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
3/6

ਇਸ ਕਾਰਨ ਤਾਪਮਾਨ ਵਿੱਚ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਤਿੰਨ ਦਿਨਾਂ ਲਈ ਕੁਝ ਥਾਵਾਂ 'ਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
4/6

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਤਾਪਮਾਨ ਦੇ ਨੇੜੇ-ਤੇੜੇ ਬਣਾਇਆ ਹੋਇਆ ਹੈ।
5/6

ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ।
6/6

IMD ਨੇ ਦੱਸਿਆ 28 ਦਸੰਬਰ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਸਬੰਧੀ ਦੱਸਿਆ ਗਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ।
Published at : 27 Dec 2024 09:49 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
