Punjab Roadways Strike: ਪਨਬੱਸ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ
ਪੰਜਾਬ 'ਚ 28 ਤੋਂ 30 ਜੂਨ ਤੱਕ ਪੰਜਾਬ ਰੋਡਵੇਜ਼ ਵੱਲੋਂ ਆਪਣੀਆਂ ਮੰਗਾਂ ਕਰਕੇ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ ਬੱਸ ਅੱਡੇ ਪੂਰਨ ਰੂਪ ਵਿੱਚ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਹਨ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
Download ABP Live App and Watch All Latest Videos
View In Appਦੱਸ ਦਈਏ ਕਿ ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 29 ਜੂਨ ਨੂੰ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੱਸਾਂ ਪੂਰਨ ਰੂਪ ਵਿੱਚ ਬੰਦ ਕੀਤੀਆਂ ਗਈਆਂ ਹਨ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਇਸ ਮੌਕੇ ਪਨਬੱਸ ਦੇ ਬਚਿੱਤਰ ਸਿੰਘ ਤੇ ਸੂਬਾ ਸਿੰਘ ਨੇ ਕਿਹਾ ਕਿ ਸੋਮਵਾਰ ਸਵੇਰੇ 9 ਵਜੇ ਤੋਂ 2 ਵਜੇ ਤੱਕ ਜਿੱਥੇ ਬੱਸ ਸਟੈਂਡਾਂ ਨੂੰ ਬੰਦ ਰੱਖਿਆ ਜਾ ਰਿਹਾ ਹੈ ਉੱਥੇ ਹੀ ਅੱਜ ਪਨਬੱਸ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੂਰਨ ਰੂਪ ਵਿੱਚ ਬੰਦ ਰਹਿਣਗੀਆਂ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਨਾਲ ਹੀ 30 ਜੂਨ ਨੂੰ ਫਿਰ ਮੁੜ ਤੋਂ ਚੱਕਾ ਜਾਮ ਕੀਤਾ ਜਾਵੇਗਾ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਇਸ ਮੌਕ ਪੰਜਾਬ ਰੋਡਵੇਜ਼ ਤੇ ਪੰਨਬੱਸ ਕਾਮਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਨੂੰ ਕਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਪਿਛਲੇ ਲੰਬੇ ਸਮੇਂ ਤੋਂ ਮੰਗ ਲਟਕਦੀ ਆ ਰਹੀ ਹੈ ਕਿ ਜਿੰਨਾ ਕੰਮ ਉਨੀ ਤਨਖਾਹ ਤੇ ਮਹਿਕਮੇ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਉੱਥੇ ਹੀ ਦੂਰ ਦੁਰਾਡੇ ਸ਼ਹਿਰਾਂ ਵਿੱਚ ਜਾਣ ਵਾਲੀਆਂ ਸਵਾਰੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵਾਰੀਆਂ ਨੇ ਦੱਸਿਆ ਕਿ ਇਸ ਹੜਤਾਲ ਬਾਰੇ ਸਾਨੂੰ ਪਹਿਲਾਂ ਨਹੀਂ ਪਤਾ ਸੀ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
ਨਾਲ ਹੀ ਪ੍ਰੇਸ਼ਾਨ ਹੋ ਰਹੇ ਲੋਕਾਂ ਨੇ ਸਰਕਾਰ ਤੋਂ ਅਪੀਲ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਵਿੱਚ ਹਰ ਸਰਕਾਰੀ ਮੁਲਾਜ਼ਮ ਸਰਕਾਰ ਤੋਂ ਪ੍ਰੇਸ਼ਾਨ ਹੋ ਕੇ ਧਰਨੇ ਮੁਜ਼ਾਹਰੇ ਕਰ ਰਹੇ ਹਨ ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਸਰਕਾਰ ਇਨ੍ਹਾਂ ਦੀਆਂ ਜਾਈਜ਼ ਮੰਗਾਂ ਮੰਨ ਲਵੇ ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ। (ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
(ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
(ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
(ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)
(ਤਸਵੀਰਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ)