Punjab School: ਬੱਚਿਆਂ ਦੀਆਂ ਲੱਗੀਆਂ ਮੌਜਾਂ! ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ 'ਚ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਬੁੱਧਵਾਰ ਨੂੰ ਖੁੱਲ੍ਹਣਗੇ।
Download ABP Live App and Watch All Latest Videos
View In Appਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ।
ਪੰਜਾਬ ਵਿੱਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਨੇ ਵੀ ਛੁੱਟੀਆਂ ਬਾਰੇ ਵੱਡਾ ਫੈਸਲਾ ਲੈ ਲਿਆ ਹੈ।
ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਂਟਰਾਂ ਵਿਚ ਆਉਣਾ ਬਹੁਤ ਮੁਸ਼ਕਿਲ ਹੈ।
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।