ਪੜਚੋਲ ਕਰੋ
ਪਾਣੀਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਦਾ ਪੱਲੜਾ ਭਾਰੀ! ਹਾਈਕੋਰਟ ਨੇ ਹਰਿਆਣਾ ਨੂੰ ਦਿੱਤਾ ਝਟਕਾ
ਪਾਣੀਆਂ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਮੁੜ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਦੀ ਵੱਡੀ ਜਿੱਤ ਹੋਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਪਾਣੀਆਂ ਦੇ ਮੁੱਦੇ 'ਤੇ ਪਾਈ ਗਈ ਪੁਨਰਵਿਚਾਰ ਪਟੀਸ਼ਨ ਨੂੰ ਗੰਭੀਰ ਮੰਨਿਆ ਹੈ।
image source twitter
1/5

ਇਸ ਦੇ ਨਾਲ ਹੀ ਅਦਾਲਤ ਵਲੋਂ ਬੀ. ਬੀ. ਐੱਮ. ਬੀ., ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ। ਪਾਣੀਆਂ ਦੀ ਵੰਡ ਨੂੰ ਲੈ ਕੇ ਬੀ. ਬੀ. ਐੱਮ. ਬੀ. ਪ੍ਰਧਾਨ ਦੇ ਬਦਲੇ ਸਟੈਂਡ 'ਤੇ ਵੀ ਅਦਾਲਤ ਨੇ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।
2/5

ਹਾਈਕੋਰਟ ਨੇ ਪੁੱਛਿਆ ਹੈ ਕਿ ਹਰਿਆਣਾ ਨੂੰ ਵਾਧੂ ਪਾਣੀ ਕਿਉਂ ਚਾਹੀਦਾ ਹੈ ਅਤੇ ਇਸ ਦੇ ਲਈ ਬੀ. ਬੀ. ਐੱਮ. ਬੀ. ਅਤੇ ਹਰਿਆਣਾ ਦੋਹਾਂ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ।
3/5

ਦੱਸਣਯੋਗ ਹੈ ਕਿ BBMB ਵਲੋਂ ਰਾਤੋ-ਰਾਤ ਹਰਿਆਣਾ ਨੂੰ ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਪਾਣੀ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।
4/5

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪਾਣੀਆਂ ਨੂੰ ਲੈ ਕੇ ਪੁਨਰਵਿਚਾਰ ਪਟੀਸ਼ਨ ਅਦਾਲਤ 'ਚ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।
5/5

ਦੂਜੇ ਪਾਸੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਇੰਜੀਨੀਅਰ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਮਈ ਤੇ ਜੂਨ ਮਹੀਨੇ ਦੌਰਾਨ ਛੱਡੇ ਜਾਣ ਵਾਲੇ ਪਾਣੀ ਨੂੰ ਲੈ ਕੇ ਰਣਨੀਤੀ ਤੈਅ ਕੀਤੀ ਜਾਵੇਗੀ।
Published at : 14 May 2025 03:15 PM (IST)
ਹੋਰ ਵੇਖੋ
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਅੰਮ੍ਰਿਤਸਰ
ਪੰਜਾਬ
ਕਾਰੋਬਾਰ
Advertisement
Advertisement





















