ਬਾਘਾਪੁਰਾਣਾ 'ਚ ਕਬਾੜ ਦਾ ਕੰਮ ਕਰਨ ਵਾਲਾ ਪਰਿਵਾਰ ਰਾਤੋ-ਰਾਤ ਬਣਿਆ ਕਰੋੜਪਤੀ
ਚੰਡੀਗੜ੍ਹ: ਪੰਜਾਬ ਸਟੇਟ ਡੀਅਰ 100ਮਾਸਿਕ ਲਾਟਰੀ ਨੇ ਕਬਾੜ ਦਾ ਕੰਮ ਕਰਨ ਵਾਲੇ ਪਰਿਵਾਰ ਦੀ ਰਾਤੋ ਰਾਤ ਤਕਦੀਰ ਬਦਲ ਦਿੱਤੀ ਹੈ। ਬਾਘਾਪੁਰਾਣਾ ਦੀ ਰਹਿਣ ਵਾਲੀ ਘਰੇਲੂ ਸੁਆਣੀ ਆਸ਼ਾ ਰਾਣੀ ਨੇ ਇੱਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।
Download ABP Live App and Watch All Latest Videos
View In Appਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਆਸ਼ਾ ਨੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਆਸ਼ਾ ਨੇ ਕਿਹਾ ਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਇਹ ਨਹੀਂ ਸੋਚਿਆ ਸੀ ਕਿ ਉਹ ਇੱਕ ਦਿਨ ਕਰੋੜਪਤੀ ਬਣ ਜਾਵੇਗੀ। ਉਸ ਨੇ ਅੱਗੇ ਕਿਹਾ ਕਿ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਇਹ ਸੁਪਨਾ ਸਾਕਾਰ ਹੋਣ ਵਾਂਗ ਹੈ। ਉਸਨੇ ਦੱਸਿਆ ਕਿ ਉਸਦੇ ਪਤੀ ਦੀ ਬਾਘਾਪੁਰਾਣਾ ਵਿਖੇ ਕਬਾੜ ਦੀ ਦੁਕਾਨ ਹੈ ਅਤੇ ਉਸ ਦੇ ਦੋਵੇਂ ਬੇਟੇ ਦੁਕਾਨ ਵਿਚ ਕੰਮ ਕਰਦੇ ਹਨ।
ਭਵਿੱਖੀ ਯੋਜਨਾ ਬਾਰੇ ਗੱਲ ਕਰਦਿਆਂ ਆਸ਼ਾ ਰਾਣੀ (61) ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਇਨਾਮੀ ਰਾਸ਼ੀ ਨਾਲ ਆਪਣਾ ਨਵਾਂ ਘਰ ਬਣਾਉਣਗੇ ਕਿਉਂਕਿ ਉਨ੍ਹਾਂ ਦਾ ਮੌਜੂਦਾ ਮਕਾਨ ਉਨ੍ਹਾਂ ਦੇ ਵੱਡੇ ਪਰਿਵਾਰ ਲਈ ਬਹੁਤ ਛੋਟਾ ਹੈ ਅਤੇ ਬਾਕੀ ਰਕਮ ਦੀ ਵਰਤੋਂ ਉਨ੍ਹਾਂ ਦੇ ਪਰਿਵਾਰਕ ਕਾਰੋਬਾਰ ਦੇ ਵਿਸਥਾਰ ਲਈ ਕੀਤੀ ਜਾਵੇਗੀ।
ਆਸਾ ਨੇ ਅੱਗੇ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਨ੍ਹਾਂ ਦੀਆਂ ਆਰਥਿਕ ਤੰਗੀਆਂ ਦੂਰ ਕਰਨ ਵਿੱਚ ਅਹਿਮ ਸਾਬਿਤ ਹੋਵੇਗੀ।
ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟਿਕਟ ਸੀ -74263ਦੀ ਜੇਤੂ ਆਸ਼ਾ ਰਾਣੀ ਨੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਜੇਤੂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।