ਪੰਜਾਬ ਦੇ 8 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Punjab Weather News: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।
Continues below advertisement

Weather Update
Continues below advertisement
1/5
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
2/5
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
3/5
19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਰਨਤਾਰਨ, ਮੋਗਾ, ਬਰਨਾਲਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ਦੇ ਲਈ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
4/5
20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਇਹ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
5/5
21 ਜੁਲਾਈ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
Continues below advertisement
Published at : 18 Jul 2026 02:23 PM (IST)