ਪੰਜਾਬ ਵਿੱਚ ਮਾਨਸੂਨ ਦੀ ਐਂਟਰੀ, 5 ਤਰੀਕ ਤੱਕ ਲਗਾਤਾਰ ਮੀਂਹ ਪੈਣ ਦੇ ਆਸਾਰ, IMD ਨੇ ਜਾਰੀ ਕੀਤਾ ਅਲਰਟ
ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬੀਤੀ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
Continues below advertisement

Weather Update in Punjab
Continues below advertisement
1/5
ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬੀਤੀ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਭਿਆਨਕ ਗਰਮੀ ਅਤੇ ਹੁੰਮਸ ਤੋਂ ਕਾਫ਼ੀ ਰਾਹਤ ਮਿਲੀ ਹੈ।
2/5
ਮੌਸਮ ਵਿਭਾਗ ਦੇ ਅਨੁਸਾਰ, 5 ਜੁਲਾਈ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
3/5
ਭਾਰਤ ਮੌਸਮ ਵਿਭਾਗ (IMD) ਨੇ 5 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੋਕਾਂ ਨੂੰ ਇਸ ਸਮੇਂ ਦੌਰਾਨ ਚੌਕਸ ਰਹਿਣ ਅਤੇ ਖੁੱਲ੍ਹੀਆਂ ਥਾਵਾਂ 'ਤੇ ਬੇਲੋੜੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
4/5
ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਅਤੇ ਤੇਜ਼ ਗਰਜ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
5/5
ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਇਹ ਮੀਂਹ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਵੀ ਲਾਭਦਾਇਕ ਮੰਨਿਆ ਜਾ ਰਿਹਾ ਹੈ।
Continues below advertisement
Published at : 02 Jul 2026 01:28 PM (IST)