23 ਜ਼ਿਲ੍ਹਿਆਂ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Punjab Weather: ਪੰਜਾਬ ਅਤੇ ਚੰਡੀਗੜ੍ਹ ਦੇ 23 ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੈ ਅਲਰਟ ਜਾਰੀ ਕੀਤਾ ਗਿਆ ਹੈ।
Continues below advertisement

Weather Update in Punjab
Continues below advertisement
1/5
ਪੰਜਾਬ ਅਤੇ ਚੰਡੀਗੜ੍ਹ ਦੇ 23 ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਥੋੜ੍ਹਾ ਵਾਧਾ ਹੋਇਆ ਹੈ।
2/5
ਪਰ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ, 35.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਪ੍ਰਸ਼ਾਸਨ ਨੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਲੈਕੇ ਸਲਾਹ ਜਾਰੀ ਕੀਤੀ ਹੈ। ਇੱਕ ਐਪ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਨੂੰ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।
3/5
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਉੱਤੇ ਮੌਨਸੂਨ ਟ੍ਰਫ ਐਕਟਿਵ ਹੈ, ਅਤੇ ਇੱਕ ਵੈਸਟਰਨ ਡਿਸਟੇਨਬੇਨਸ ਵੀ ਜੰਮੂ ਵੱਲ ਮੌਜੂਦ ਹੈ। ਨਤੀਜੇ ਵਜੋਂ, ਅਗਲੇ 2-3 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਨਹੀਂ ਹੋਵੇਗਾ। ਵਿੱਚ-ਵਿੱਚ ਬੱਦਲ ਛਾਏ ਰਹਿਣਗੇ।
4/5
ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਨਾਲ ਹੀ ਇੱਕ-ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਖਾਸ ਕਰਕੇ ਉੱਤਰੀ ਪੰਜਾਬ ਵਿੱਚ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਚੰਡੀਗੜ੍ਹ ਵਿੱਚ ਵੀ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਉਮੀਦ ਹੈ, ਹਾਲਾਂਕਿ ਬਾਰਿਸ਼ਾਂ ਦੇ ਵਿਚਕਾਰ ਨਮੀ ਅਤੇ ਗਰਮੀ ਰਹਿ ਸਕਦੀ ਹੈ।
5/5
ਸੂਬੇ ਦੇ ਦੋਵੇਂ ਵੱਡੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਪਰ ਅਜੇ ਤੱਕ ਕੋਈ ਖ਼ਤਰੇ ਦਾ ਪੱਧਰ ਨਹੀਂ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ 1588.36 ਫੁੱਟ ਹੈ, ਜਦੋਂ ਕਿ ਇਸ ਦਾ ਖ਼ਤਰੇ ਦਾ ਪੱਧਰ 1680 ਫੁੱਟ ਹੈ। ਇਸ ਦਾ ਮਤਲਬ ਹੈ ਕਿ ਪਾਣੀ ਦਾ ਪੱਧਰ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 92 ਫੁੱਟ ਹੇਠਾਂ ਹੈ। 46,585 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24,474 ਕਿਊਸਿਕ ਛੱਡਿਆ ਜਾ ਰਿਹਾ ਹੈ, ਇਸ ਲਈ ਡੈਮ ਵਿੱਚ ਪਾਣੀ ਇਕੱਠਾ ਹੋ ਰਿਹਾ ਹੈ।
Continues below advertisement
Published at : 23 Jul 2026 11:59 AM (IST)