Punjab Weather: ਪੱਛਮੀ ਗੜਬੜੀ ਕਾਰਨ ਵਿਗੜੇਗਾ ਪੰਜਾਬ ਦਾ ਮੌਸਮ, ਆਉਣ ਵਾਲੇ ਦਿਨਾਂ 'ਚ ਪੈ ਸਕਦਾ ਮੀਂਹ
ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ ਨੂੰ ਕਾਫੀ ਠੰਢ ਹੁੰਦੀ ਹੈ। ਪੰਜਾਬ ਤੇ ਹਰਿਆਣਾ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਫਿਲਹਾਲ ਜ਼ਿਆਦਾ ਧੁੰਦ ਨਹੀਂ ਪਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਨੂੰ ਰਾਇਲਸੀਮਾ ‘ਚ 140 ਮਿਲੀਮੀਟਰ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ‘ਚ 80 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
Download ABP Live App and Watch All Latest Videos
View In Appਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਕੜਾਕੇ ਦੀ ਠੰਡ ਪੈ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ ਦੇ ਪੱਛਮੀ ਹਿੱਸੇ ਵਿੱਚ 7 ਦਸੰਬਰ ਅਤੇ ਪਹਾੜੀ ਖੇਤਰਾਂ ਵਿੱਚ 8 ਦਸੰਬਰ ਨੂੰ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ।
ਇਸ ਕਾਰਨ ਆਸ-ਪਾਸ ਦੇ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ 'ਚ ਠੰਢ ਦਾ ਪੱਧਰ ਵਧ ਸਕਦਾ ਹੈ। ਪੰਜਾਬ, ਹਰਿਆਣਾ ਉਤੇ ਵੀ ਇਸ ਦਾ ਅਸਰ ਹੋਵੇਗਾ। ਇਸ ਲਈ ਅਗਲੇ ਦਿਨਾਂ ਵਿਚ ਦੋਵਾਂ ਸੂਬਿਆਂ ਵਿਚ ਬਾਰਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਗੁਜਰਾਤ, ਕਰਨਾਟਕ, ਤਾਮਿਲਨਾਡੂ ਅਤੇ ਗੋਆ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ।
ਮੌਸਮ ਵਿਭਾਗ ਨੇ ਕਿਹਾ ਕਿ 7 ਤੋਂ 8 ਦਸੰਬਰ ਦੇ ਬਾਅਦ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਸਾਮ ਅਤੇ ਮੇਘਾਲਿਆ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ -3 ਤੋਂ -1 ਡਿਗਰੀ ਸੈਲਸੀਅਸ ਘੱਟ ਹੈ। ਹਰਿਆਣਾ ਦੇ ਹਿਸਾਰ ਵਿਚ ਅੱਜ ਦੇਸ਼ ਦਾ ਸਭ ਤੋਂ ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਦੱਸਿਆ ਕਿ ਲਗਾਤਾਰ ਬਦਲਦੇ ਮੌਸਮੀ ਸਿਸਟਮ ਕਾਰਨ ਦਿੱਲੀ ‘ਚ ਅਜੇ ਵੀ ਠੰਡ ਦਾ ਇੰਤਜ਼ਾਰ ਰਹੇਗਾ। ਜੰਮੂ-ਕਸ਼ਮੀਰ ‘ਚ 8 ਦਸੰਬਰ ਤੋਂ ਪੱਛਮੀ ਗੜਬੜੀ ਕਾਰਨ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਦਿੱਲੀ ਐਨਸੀਆਰ ਵਿੱਚ ਇਸ ਦਾ ਪ੍ਰਭਾਵ ਬਹੁਤ ਘੱਟ ਹੋਵੇਗਾ, ਪਰ 9 ਅਤੇ 10 ਦਸੰਬਰ ਨੂੰ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਸੰਘਣੀ ਧੁੰਦ ਆਪਣੀ ਲਪੇਟ ਵਿੱਚ ਲੈ ਸਕਦੀ ਹੈ। ਨਾਲ ਹੀ ਮੌਸਮ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।