Chandigarh News : ਕੌਮੀ ਇਨਸਾਫ ਮੋਰਚਾ ਦਾ ਪੁਲਿਸ ਨਾਲ ਟਕਰਾਅ , ਤੋੜ ਦਿੱਤੀਆਂ ਪੁਲਿਸ ਰੋਕਾਂ , ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਝਾੜਾਂ
Chandigarh News : ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਸਿੱਖ ਕਾਰਕੁਨਾਂ ਨੂੰ ਰੋਕ ਲਿਆ।
Download ABP Live App and Watch All Latest Videos
View In Appਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ।
ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸਿੱਖ ਕਾਰਕੁਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਵੀ ਰੋਹ ਵਿੱਚ ਆ ਗਏ ਤੇ ਪੁਲਿਸ ਨਾਲ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਪੁਲਿਸ ਦੀ ਕੋਈ ਪੇਸ਼ ਨਹੀਂ ਚੱਲੀ ਤੇ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ।
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ।
(ਬੀਕੇਯੂ) ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ।