Rain Alert: ਪੰਜਾਬੀ ਦੇਣ ਧਿਆਨ 'ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਹਨ੍ਹੇਰੀ-ਤੂਫਾਨ ਦਾ ਅਲਰਟ!
ਪੰਜਾਬ, ਹਰਿਆਣਾ ਸਣੇ ਉਤਰੀ ਭਾਰਤ ਵਿਚ ਲਗਾਤਾਰ ਪੈ ਰਹੀ ਧੁੰਦ ਅਤੇ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ 22 ਜਨਵਰੀ ਤੋਂ ਪੰਜਾਬ ਅੰਦਰ ਮੌਸਮ ਬਦਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ 22 ਤੇ 23 ਜਨਵਰੀ ਨੂੰ ਪੰਜਾਬ ਦੇ...
Continues below advertisement
image source twitter
Continues below advertisement
1/7
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਪਿਛਲੇ ਤਿੰਨ ਦਿਨ ਤੋਂ ਦਿਨ ਦੇ ਵਿੱਚ ਚੰਗੀ ਧੁੱਪ ਖਿੜ ਰਹੀ ਜਿਸ ਕਰਕੇ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਿਲੀ ਹੈ। ਪਰ ਸਵੇਰੇ-ਸ਼ਾਮ ਲੋਕਾਂ ਨੂੰ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਾੜਾਂ ‘ਤੇ ਇੱਕ ਵੈਸਟਰਨ ਡਿਸਟਰਬੈਂਸ ਪਹੁੰਚ ਗਿਆ ਹੈ, ਜਦਕਿ ਉਸ ਦੇ ਪਿੱਛੇ ਹੋਰ ਦੋ ਵੈਸਟਰਨ ਡਿਸਟਰਬੈਂਸ ਆ ਰਹੇ ਹਨ। ਇਸ ਕਾਰਨ ਅੱਜ (ਮੰਗਲਵਾਰ) ਅਤੇ ਭਲਕੇ ਸੰਘਣੀ ਧੁੰਦ ਦਾ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉੱਥੇ ਹੀ ਵੀਰਵਾਰ ਤੋਂ ਬਾਰਿਸ਼, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
2/7
ਪੰਜਾਬ, ਹਰਿਆਣਾ ਸਣੇ ਉਤਰੀ ਭਾਰਤ ਵਿਚ ਲਗਾਤਾਰ ਪੈ ਰਹੀ ਧੁੰਦ ਅਤੇ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ 22 ਜਨਵਰੀ ਤੋਂ ਪੰਜਾਬ ਅੰਦਰ ਮੌਸਮ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ 22 ਤੇ 23 ਜਨਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
3/7
ਮੌਸਮ ਵਿਗਿਆਨੀਆਂ ਨੇ ਕਿਹਾ ਕਿ 22 ਜਨਵਰੀ ਨੂੰ ਪੰਜਾਬ 'ਚ ਸ਼ਾਮ ਸਮੇਂ ਮੌਸਮ ਕਰਵਟ ਲਏਗਾ ਅਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਤੇ ਲੁਧਿਆਣੇ ਵਿਚ ਮੀਂਹ ਪਵੇਗਾ।
4/7
ਉੱਤਰ ਪਾਕਿਸਤਾਨ ਦੇ ਆਸ-ਪਾਸ ਬਣਿਆ ਵੈਸਟਨ ਡਿਸਟਰਬਨ ਹੁਣ ਉੱਤਰ ਪੰਜਾਬ ਦੇ ਇਲਾਕਿਆਂ ‘ਚ ਅਸਰ ਦਿਖਾ ਰਿਹਾ ਹੈ। ਇਹ ਮੌਸਮੀ ਪ੍ਰਣਾਲੀ ਉਚਾਈ ‘ਤੇ ਬਣੀ ਹੋਈ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਇਸ ਤੋਂ ਇਲਾਵਾ, 21 ਜਨਵਰੀ 2026 ਦੀ ਰਾਤ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ ਉੱਤਰ-ਪੱਛਮੀ ਭਾਰਤ ‘ਚ ਪਹੁੰਚ ਸਕਦਾ ਹੈ, ਜਿਸ ਨਾਲ ਮੌਸਮ ਫਿਰ ਬਦਲਣ ਦੀ ਸੰਭਾਵਨਾ ਹੈ।
5/7
22 ਜਨਵਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿਤੇ-ਕਿਤੇ ਗਰਜ-ਚਮਕ ਨਾਲ ਬਾਰਿਸ਼, ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਕਿਤੇ-ਕਿਤੇ ਗਰਜ-ਚਮਕ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
Continues below advertisement
6/7
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
7/7
23 ਜਨਵਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿਤੇ-ਕਿਤੇ ਗਰਜ-ਚਮਕ ਨਾਲ ਬਾਰਿਸ਼, ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Published at : 20 Jan 2026 02:43 PM (IST)