ਪੜਚੋਲ ਕਰੋ
ਪੰਜਾਬ ਵਿੱਚ ਅਗਲੇ ਤਿੰਨ ਦਿਨ ਬਾਰਸ਼ ਤੇ ਹਨ੍ਹੇਰੀ ਦਾ ਅਲਰਟ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ
ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਲੱਗੀ ਹੈ। ਪਿਛਲੇ ਦੋ ਦਿਨਾਂ ਵਿੱਚ ਪਾਰਾ ਮਾਮੂਲੀ ਹੇਠਾਂ ਆਇਆ ਹੈ ਤੇ ਅਗਲੇ ਦੋ ਦਿਨ ਬਾਰਸ਼ ਦੇ ਆਸਾਰ ਹਨ। ਇਸ ਨਾਲ ਤਾਪਮਾਨ ਹੋਰ ਹੇਠਾਂ ਆਏਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ 3, 4 ਤੇ 5 ਜੂਨ ਨੂੰ ਪੰਜਾਬ ਵਾਲੇ ਪਾਸੇ ਪੱਛਮੀ ਗੜਬੜੀ ਦਾ ਮਾਹੌਲ ਬਣ ਰਿਹਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਤੇਜ਼ ਹਵਾਵਾਂ ਤੇ ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
1/5

ਦਰਅਸਲ ਪਿਛਲੇ 15-20 ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਇਸ ਵਾਰ ਗਰਮੀ ਨੇ 50 ਸਾਲ ਦੇ ਰਿਕਾਰਡ ਤੋੜੇ ਹਨ। ਪੰਜਾਬ ਦੇ ਕਈ ਹਿੱਸਿਆਂ ਅੰਦਰ ਤਾਪਮਾਨ 48 ਡਿਗਰੀ ਤੋਂ ਵੀ ਉਪਰ ਚਲਾ ਗਿਆ ਪਰ ਪਿਛਲੇ ਦੋ-ਤਿੰਨ ਦਿਨਾਂ ਤੋਂ ਪਾਰੇ ਵਿੱਚ ਮਾਮੂਲੀ ਗਿਰਾਵਟ ਆਈ ਹੈ।
2/5

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ।
Published at : 03 Jun 2024 05:17 PM (IST)
ਹੋਰ ਵੇਖੋ





















